Sunday, October 4, 2026

ਸ਼ਹੀਦ-ਏ-ਆਜ਼ਮ ਸz: ਭਗਤ ਸਿੰਘ ਦਾ ਜਨਮ ਦਿਨ ਮਨਾਇਆ

PPN2609201524ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਵਿਖੇ ਸ਼ਹੀਦ-ਏ-ਆਜ਼ਮ ਸz: ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ।ਰੋਸ਼ਨ ਲਾਲ ਸ਼ਰਮਾ ਸਟੇਟ ਅਤੇ ਨੈਸ਼ਨਲ ਐਵਾਰਡੀ ਤੇ ਸੈਂਟਰ ਹੈਡ ਟੀਚਰ, ਸਕੂਲ ਸਟਾਫ ਅਤੇ ਬੱਚਿਆਂ ਨੇ ਸz: ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਰੋਸ਼ਨ ਲਾਲ ਸ਼ਰਮਾ ਨੇ ਸਟਾਫ ਮੈਂਬਰ, ਬੱਚਿਆਂ ਦੇ ਮਾਤਾ-ਪਿਤਾ ਅਤੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਗਤ ਸਿੰਘ ਛੋਟੀ ਉਮਰ ਵਿੱਚ ਆਪਣੇ ਚਾਚਾ ਜੀ ਦੀਆਂ ਕ੍ਰਾਂਤੀਕਾਰੀ ਕਿਤਾਬਾਂ ਪੜ੍ਹਦੇ ਸਨ। 13-04-1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਹੱਤਿਆ ਕਾਂਡ ਦਾ ਭਗਤ ਸਿੰਘ ਦੀ ਸੋਚ ਤੇ ਗਹਿਰਾ ਪ੍ਰਭਾਵ ਪਾਇਆ।ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕ ਐਸੋਸੀਏਸ਼ਨ ਨਾਮ ਦੇ ਇੱਕ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਅਤੇ ਭਾਰਤ ਦੀ ਅਜ਼ਾਦੀ ਲਈ ਨੌਜਵਾਨ ਸਭਾ ਦੀ ਸਥਾਪਨਾ ਕੀਤੀ। ਉਹ ਆਪਣੇ ਦਲ ਦੇ ਪ੍ਰਮੁੱਖ ਕ੍ਰਾਂਤੀਕਾਰੀਆਂ ਵਿੱਚੋਂ ਸਿਰਕੱਢ ਨੇਤਾ ਬਣ ਗਏ। ਉਨਾਂ ਨੇ ਬੱਚਿਆਂ ਨੂੰ ਕਿਹਾ ਕਿ ਸਭ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਂਦਿਆਂ ਉਨ੍ਹਾਂ ਦੇ ਅਸੂਲਾਂ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਿਮਰਜੀਤ ਕੌਰ, ਵਿਜੇ ਕੁਮਾਰੀ, ਹਰਭਜਨ ਕੌਰ, ਚਰਨਜੀਤ ਕੌਰ, ਕਵਲਪ੍ਰੀਤ ਕੌਰ, ਗੁਰਜੀਤ ਕੌਰ, ਲਵਲੀਨ ਕੌਰ, ਗੁਰਮਿੰਦਰ ਕੌਰ, ਮਨਦੀਪ ਕੌਰ, ਨਿਸ਼ਾਨ ਸਿੰਘ, ਕੁਲਦੀਪ ਕੌਰ ਅਤੇ ਰਜਵੰਤ ਕੌਰ ਸ਼ਾਮਿਲ ਹੋਏ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply