Monday, December 23, 2024

 ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ੁਰੂ

ਮਹਾਨ ਨਗਰ ਕੀਰਤਨ 4 ਅਕਤੂਬਰ ਨੂੰ

PPN2709201503

ਸੰਦੌੜ, 27 ਸਤੰਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਸਮੂਹ ਨਗਰ ਨਿਵਾਸੀ, ਨਗਰ ਪੰਚਾਇਤ ਦੇ ਸਹਿਯੋਗ ਸਦਕਾ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਅਵਤਾਰ ਦਿਹਾੜੇ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਮਿਤੀ 4 ਅਕਤੂਬਰ ਨੂੰ ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਜਰਨੈਲ ਸਿੰਘ ਗੱਗੀ ਅਲੀਪੁਰ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੇ ਤਹਿਤ ਸਾਰੀਆਂ ਤਿਆਰੀਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ।ਇਸ ਤਹਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦਾ ਭੋਗ 16 ਅਕਤੂਬਰ ਨੂੰ ਪਾਏ ਜਾਣਗੇ ਭੋਗਾਂ ਉਪਰੰਤ ਗੁਰਮਤਿ ਸਮਾਗਮ ਵਿਚ ਪੰਥ ਦੇ ਸਿਰਮੌਰ ਪ੍ਰਚਾਰਕ, ਰਾਗੀ, ਢਾਡੀ ਜਥਿਆਂ ਵੱਲੋਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ।ਇਸ ਮੌਕੇ ਪੰਚਾਇਤ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸਰਪੰਚ ਸ਼ਮਸ਼ੇਰ ਸਿੰਘ, ਬਲਜਿੰਦਰ ਸਿੰਘ ਕੁਲਾਰ, ਬਲਵਿੰਦਰ ਸਿੰਘ ਕੁਲਾਰ, ਕੁਲਵਿੰਦਰ ਸਿੰਘ ਚਹਿਲ, ਜਥੇਦਾਰ ਸੁਰਜੀਤ ਸਿੰਘ ਕੁਲਾਰ, ਜਗਜੀਤ ਸਿੰਘ ਡੋਗਰ, ਕੁਲਦੀਪ ਸਿੰਘ ਬੰਗੜ, ਪਲਵਿੰਦਰ ਸਿੰਘ ਚਹਿਲ, ਨਛੱਤਰ ਸਿੰਘ ਪਮਾਲ ਤੋਂ ਇਲਾਵਾ ਗੁਰੂਘਰ ਦੇ ਸੇਵਾਦਾਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply