Monday, December 23, 2024

ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਦੀ ਮੌਤ

PPN2709201504

ਸੰਦੌੜ, 27 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਵਿਖੇ ਕੱਲ ਹੋਏ ਇਕ ਦਰਦਨਾਕ ਸੜਕ ਹਾਦਸਾ ਹੋ ਗਿਆ ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਦੋਵੇਂ ਵਿਅਕਤੀ ਵੱਖੋਂ ਵੱਖਰੇ ਮੋਟਰਸਾਈਕਲਾਂ ਤੇ ਸਵਾਰ ਸਨ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਵਾਸੀ ਗੁਰਮ ਛਪਾਰ ਮੇਲੇ ਤੋਂ ਵਾਪਸ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਨੂੰ ਆ ਰਿਹਾ ਸੀ ਤਾਂ ਪਿੰਡ ਮਾਣਕੀ ਨੇੜੇ ਦੂਜੀ ਸਾਈਡ ਤੋਂ ਮੋਟਰਸਾਈਕਲ ਤੇ ਆ ਰਹੇ ਪਿੰਡ ਪੰਜਗਰਾਈਆਂ ਵਾਸੀ ਹਰਦੀਪ ਸਿੰਘ (23) ਦੇ ਮੋਟਰਸਾਈਕਲ ਦੀ ਦੂਜੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਗੰਭੀਰ ਰੂਪ ਵਿਚ ਜਖਮੀ ਭੁਪਿੰਦਰ ਸਿੰਘ ਲੁਧਿਆਣਾ ਲਿਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਗਿਆ। ਇਸ ਹਾਦਸੇ ਵਿਚ ਹਰਦੀਪ ਸਿੰਘ ਦੇ ਪਿੱਛੇ ਬੈਠੇ ਗੁਰਦੀਪ ਸਿੰਘ ਵਾਸੀ ਪੰਜਗਰਾਈਆਂ ਵੀ ਜਖਮੀ ਹੋ ਗਿਆ। ਏਐਸਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ 174 ਅਧੀਨ ਕਾਰਵਾਈ ਕੀਤੀ ਗਈ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply