ਪਠਾਨਕੋਟ, 27 ਸਤੰਬਰ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਕੁੱਲ 90 ਸਿਖਲਾਈ ਕੈਂਪ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਜਿਸ ਵਿਚੋਂ 60 ਕੈਂਪ ਲਗਾ ਦਿੱਤੇ ਗਏ ਹਨ। ਇਹ ਜਾਣਕਾਰੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਇਸ ਚਾਲੂ ਵਿੱਤੀ ਸਾਲ ਦੌਰਾਨ ਜ਼ਿਲ੍ਹਾ ਪੱਧਰ ਦੇ ਦੋ, ਬਲਾਕ ਪੱਧਰ ਦੇ ਅੱਠ ਅਤੇ ਪਿੰਡ ਪੱਧਰ ਦੇ 80 ਕਿਸਾਨਾਂ ਸਿਖਲਾਈ ਕੈਂਪ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਖੇਤੀ ਦੀਆਂ ਅਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਹੁਣ ਤੱਕ ਇੱਕ ਜ਼ਿਲ੍ਹਾ ਪੱਧਰ ਦਾ, ਚਾਰ ਬਲਾਕ ਪੱਧਰ ਦੇ ਅਤੇ 55 ਪਿੰਡ ਪੱਧਰ ਦੇ ਕਿਸਾਨ ਸਿਖਲਾਈ ਕੈਂਪ ਲਗਾ ਕੇ 3001 ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਭੌਂ ਪਰੱਖ ਕਰਨ ਲਈ ਵਿਭਾਗ ਵੱਲੋਂ 4500 ਮਿੱਟੀ ਦੇ ਸੈਂਪਲ ਲਏ ਗਏ ਜਿੰਨ੍ਹਾਂ ਵਿਚੋਂ 1593 ਸੈਂਪਲ ਟੈਸਟ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਕੁਆਲਿਟੀ ਕੰਟਰੋਲ ਤਹਿਤ ਇਸ ਸਾਲ ਖਾਦਾਂ ਦੇ 70 ਸੈਂਪਲ ਲੈਣ ਦੇ ਮਿਥੇ ਟੀਚੇ ਵਿਚੋਂ 28 ਸੈਂਪਲ ਲੈ ਲਏ ਗਏ ਹਨ ਅਤੇ ਇਸੇ ਤਰ੍ਹਾਂ ਹੀ ਕੀੜੇਮਾਰ ਦਵਾਈਆਂ ਦੇ 45 ਸੈਂਪਲ ਲੈਣ ਦੇ ਮਿਥੇ ਟੀਚੇ ਵਿਚੋਂ 22 ਸੈਂਪਲ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਬੀਜਾਂ ਦੇ ਸੈਂਪਲ ਟੈਸਟ ਕਰਨ ਲਈ ਐਕਟ ਅਧੀਨ 100 ਸੈਂਪਲ ਲੈਣ ਦਾ ਟੀਚਾ ਮਿਥਿਆ ਗਿਆ ਹੈ।ਜਿਸ ਵਿਚੋਂ 48 ਸੈਂਪਲ ਲਏ ਗਏ ਹਨ ਅਤੇ ਸਰਵਿਸ ਤਹਿਤ 100 ਸੈਂਪਲ ਲੈਣ ਦਾ ਟੀਚਾ ਮਿਥਿਆ ਗਿਆ ਹੈ।ਜਿਸ ਵਿਚੋਂ 44 ਸੈਂਪਲ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਬੈਟਰੀ ਉਪਰੇਟਿਡ ਸਪਰੇਅ ਪੰਪ ਸਬਸਿਡੀ ‘ਤੇ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਪਠਾਨਕੋਟ ਨੂੰ ਕੀੜੇ ਮਾਰ ਦਵਾਈ 5000 ਲਿਟਰ ਕੁਇਨਲਫਾਸ ਪ੍ਰਾਪਤ ਹੋਈ ਹੈ, ਜੋ ਜਿੰਮੀਦਾਰਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ ਦਿੱਤੀ ਜਾ ਰਹੀ ਹੈ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media