ਅੰਮ੍ਰਿਤਸਰ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਧਾਰਨ ਕਿਸਾਨ ਪਰਿਵਾਰ ਵਿਚ ਜਨਮ ਲੈਣ ਤੋਂ ਬਾਅਦ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਆਪਣੀ ਭਗਤੀ ਸਦਕਾ ਬਾਣੀ ਦਰਜ ਕਰਵਾਉਣ ਵਾਲੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ‘ਚ 21 ਅਪ੍ਰੈਲ ਸ਼ਾਮ ਤੋਂ ਦੇਰ ਰਾਤ ਤਕ ਬੜੇ ਉਤਸਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਜਮੀਤ ਸਿੰਘ ਰਾਣਾ ਨੇ ਜਾਨਕਾਰੀ ਦਿੱਤੀ ਕਿ ਇਸ ਸਮਾਗਮ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜੱਥੇ ਭਾਈ ਕੁਲਤਾਰ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਹਰਜੀਤ ਸਿੰਘ ਤੇ ਭਾਈ ਗੁਰਦੀਪ ਸਿੰੰਘ ਤੋਂ ਇਲਾਵਾ ਭਾਈ ਅਪਾਰਦੀਪ ਸਿੰਘ ਇੰਗਲੈਂਡ ਵਾਲੇ ਸੰਗਤਾਂ ਨੂੰ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ। ਭਗਤ ਧੰਨਾ ਜੀ ਦੇ ਜੀਵਨ ਬਾਰੇ ਵੇਰਵਾ ਦਿੰਦੇ ਹੋਏ ਰਾਣਾ ਨੇ ਭਗਤ ਧੰਨਾ ਜੀ ਨੂੰ ਸੱਚਾ ਪਰੋਪਕਾਰੀ ਇਕ ਪ੍ਰਮਾਤਮਾ ਦੀ ਭਗਤੀ ਵਿਚ ਲੀਨ ਰਹਿਣ ਵਾਲਾ ਮਹਾਪੁਰਸ਼ ਦੱਸਿਆ। ਰਾਣਾ ਨੇ ਭਗਤ ਧੰਨਾ ਜੀ ਵਲੋਂ ਉਚਾਰੀ ਗਈ ਆਰਤੀ ਦਾ ਜਿਕਰ ਕਰਦੇ ਹੋਏ ਕਿਹਾ ਕਿ ਦੁਨਿਆਵੀ ਲੋੜਾਂ ਦੇ ਨਾਲ ਹੀ ਭਗਤ ਜੀ ਨੇ ਸੱਚੇ ਮੰਨ ਨਾਲ ਪ੍ਰਮਾਤਮਾ ਦੀ ਭਗਤੀ ਕਰਦੇ ਹੋਏ ਆਤਮਿਕ ਅਤੇ ਦੁਨਿਆਵੀ ਸੁਖ ਪ੍ਰਾਪਤ ਕਰਨ ਦਾ ਮਾਰਗ ਦੱਸਿਆ ਹੈ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …