Tuesday, September 29, 2026

ਡੇਰਾ ਮੁੱਖੀ ਨੂੰ ਮੁਆਫੀ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ – ਉਧੋਕੇ

Nirvail s Sduhokreਭਿੱਖੀਵਿੰਡ, 28 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਡੇਰਾ ਮੁਖੀ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਮੁਆਫੀ ਦੇਣ ਦੀ ਮੰਦਭਾਗੀ ਕਾਰਵਾਈ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।ਹਲਕਾ ਖੇਮਕਰਨ ਤੋਂ ਆਮ ਆਸਮੀ ਪਾਰਟੀ ਦੇ ਸੀਨੀਅਰ ਆਗੂ ਨਿਰਵੈਲ ਸਿੰਘ ਮਾੜੀ ਉਧੋਕੇ ਨੇ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰਾਂ ਵਲੋਂ ਬੰਦ ਕਮਰੇ ਵਿੱਚ ਲਏ ਗਏ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਧਾਰਮਿਕ ਆਗੂ ਅਕਾਲੀ ਦਲ ਦੇ ਸਿਆਸੀ ਦਬਾਅ ਹੇਠ ਹਨ।ਉਨਾਂ ਕਿਹਾ ਕਿ ਸਿੱਖਾਂ ਵਿੱਚ ਪੈਦਾ ਹੋਏ ਭਾਰੀ ਰੋਸ ਨੂੰ ਦੇਖਦਿਆਂ ਸਿੰਘ ਸਾਹਿਬਾਨ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply