ਅੰਮ੍ਰਿਤਸਰ, 29 ਸਤੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟਾ ਰੰਗ ਰੋਗਨ ਕਰਵਾਉਣ ਬਦਲੇ ਕੀਤੀ ਮੰਗ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ 2 ਕਰੋੜ ਰੁਪਏ ਦੇਣ ਦਾ ਅਹਿਮ ਫੈਸਲਾ ਕੀਤਾ ਜਿਸ ਤੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਦਿੱਲੀ ਕਮੇਟੀ ਵੱਲੋਂ ਪੁੱਜੇ ਸ. ਪਰਮਜੀਤ ਸਿੰਘ ਚੰਢੋਕ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋੜ-ਕਰੋੜ ਰੁਪਏ ਦੇ 2 ਚੈੱਕ ਦਿੱਤੇ।
ਇਸ ਮੌਕੇ ਸ: ਸੁੱਚਾ ਸਿੰਘ ਲੰਗਾਹ, ਅਲਵਿੰਦਰਪਾਲ ਸਿੰਘ ਪੱਖੋਕੇ, ਦਿਲਜੀਤ ਸਿੰਘ ਭਿੰਡਰ ਮੈਂਬਰ (ਹਿਮਾਚਲ) ਤੇ ਗੁਰਿੰਦਰਪਾਲ ਸਿੰਘ ਕਾਦੀਆਂ ਮੈਂਬਰ, ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਸਤਿੰਦਰ ਸਿੰਘ ਨਿੱਜੀ ਸਹਾਇਕ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media