Wednesday, December 31, 2025

ਖ਼ਾਲਸਾ ਕਾਲਜ ਵੂਮੈਨ ਵਿਖੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ‘ਸਹੁੰ ਚੁੱਕ’ ਸਮਾਗਮ

PPN190421
ਅੰਮ੍ਰਿਤਸਰ, 19 ਅਪ੍ਰੈਲ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਵੂਮੈਨ ਵਿਖੇ ਅੱਜ ਜ਼ਿਲ੍ਹਾ ਚੋਣ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਤਹਿਤ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਦੀ ਅਗਵਾਈ ਹੇਠ ਸਮੂੰਹ ਸਟਾਫ਼ ਮੈਂਬਰਾਂ ਤੇ ਵਿਦਿਆਰਥਣਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਬੰਧੀ ਸਹੁੰ ਚੁੱਕ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਇਸ ਸਹੁੰ ਸਮਾਗਮ ਦੌਰਾਨ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਵੋਟ ਪਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਪ੍ਰਿੰਸੀਪਲ ਡਾ. ਮਾਹਲ ਨੇ ਕਿਹਾ ਕਿ ਲੋਕਤੰਤਰ ‘ਚ ਵੋਟ ਦੀ ਮਹੱਤਤਾ ਬਹੁਤ ਜਿਆਦਾ ਹੈ ਅਤੇ ਭਾਰਤ ਜੋ ਕਿ ਦੁਨੀਆ ਦਾ ਸਭ ਤੋਂ ਵੱਡਾ ਗਣਰਾਜ ਹੈ, ‘ਚ ਹਰ ਨਾਗਰਿਕ ਨੂੰ ਆਪਣੀ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣੀ ਵੋਟ ਬਣਾਕੇ ਪਹਿਲੀ ਵਾਰ ਇਕ ਹੱਕ ਨੂੰ ਵਰਤਣ ਦੀ ਅੱਜ ਸਹੁੰ ਚੁੱਕੀ ਅਤੇ ਸਹੀ ਨੁਮਾਇੰਦਿਆਂ ਨੂੰ ਦੇਸ਼ ਦੀ ਪਾਰਲੀਮੈਂਟ ‘ਚ ਭੇਜਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਅੱਜ ਹਰੇਕ ਇਨਸਾਨ ਨੂੰ ਆਪਣੀ ਵੋਟ ਦਾ ਇਸਤੇਮਾਲ ਆਪਣਾ ਮੁੱਢਲਾ ਫ਼ਰਜ਼ ਸਮਝਕੇ ਕਰਨਾ ਚਾਹੀਦਾ ਹੈ ਤਾਂ ਕਿ ਭਾਰਤੀ ਲੋਕਤੰਤਰ ਨੂੰ ਮਜ਼ਬੂਤੀ ਮਿਲ ਸਕੇ। ਉਨ੍ਹਾਂ ਕਿਹਾ ਅਸੀ ਅਕਸਰ ਇਸ ਫ਼ਰਜ ਪ੍ਰਤੀ ਅਵੇਸਲੇ ਹੋ ਜਾਂਦਾ ਹਾਂ, ਜਿਸ ਕਾਰਨ ਸਹੀ ਉਮੀਦਵਾਰਾਂ ਦੀ ਚੋਣ ਨਹੀਂ ਹੁੰਦੀ ਅਤੇ ਸਮਾਜ ਤੇ ਦੇਸ਼ ਦੀ ਤਰੱਕੀ ‘ਚ ਰੁਕਾਵਟ ਪੈਂਦੀ ਹੈ। ਇਸ ਮੌਕੇ ‘ਤੇ ‘ਚ ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਅਮਰਜੀਤ ਕੌਰ, ਪ੍ਰੋ: ਹਰਜਿੰਦਰ ਕੌਰ, ਪ੍ਰੋ: ਰਵਿੰਦਰ ਕੌਰ, ਪ੍ਰੋ: ਸਤਨਾਮ ਕੌਰ ਭੱਲਾ, ਪ੍ਰੋ: ਨਰਿੰਦਰਜੀਤ ਕੌਰ ਰੰਧਾਵਾ ਤੋਂ ਇਲਾਵਾ ਹੋਰ ਸਟਾਫ਼, ਅਧਿਆਪਕ ਵੱਡੀ ਗਿਣਤੀ ‘ਚ ਵਿਦਿਆਰਥੀ ਮੌਜ਼ੂਦ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply