ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਤਰਫ਼ੋ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਂਮੈਂਟ 11 ਅਕਤੂਬਰ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਇਆ ਜਾ ਰਿਹਾ, ਜਿਸ ਵਿਚ ਹਿੱਸਾ ਲੈਣ ਵਾਲੀ ਬਠਿੰਡਾ ਜ਼ਿਲ੍ਹੇ ਦੀ ਟੀਮ ਲਈ ਚੋਣ ਟਰਾਇਲ 29 ਸਤੰਬਰ ਨੂੰ ਸ਼ਾਮੀ 4 ਵਜੇ ਸਰਕਾਰੀ ਰਾਜਿੰਦਰਾ ਕਾਲਜ, ਬਠਿੰਡਾ ਵਿਖੇ ਰੱਖੇ ਗਏ ਹਨ। ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਰਾਇਲ ਸਿਰਫ਼ ਅੰਡਰ-23 ਸਾਲ ਲੜਕਿਆਂ ਲਈ ਹਨ ਅਤੇ ਇਨ੍ਹਾਂ ਵਿਚ ਬਠਿੰਡਾ ਜ਼ਿਲ੍ਹੇ ਨਾਲ ਸਬੰਧਿਤ ਕੋਈ ਵੀ ਖਿਡਾਰੀ ਹਿੱਸਾ ਲੈ ਸਕਦਾ। ਇਸ ਦੌਰਾਨ ਚੋਣ ਕਮੇਟੀ ਵਿੱਚ ਸ਼ਾਮਲ ਅਰੁਨ ਵਧਾਵਨ, ਕੋਚ ਰਵੀ ਕੋਹਲੀ ਅਤੇ ਸੱਤਿਆ ਭੂਸ਼ਨ ਖਿਡਾਰੀਆਂ ਦੀ ਚੋਣ ਕਰਨਗੇ। ਉਨ੍ਹਾਂ ਦੱਸਿਆ ਕਿ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਂਮੈਂਟ ਦੇ ਜ਼ੋਨ ‘ਏ’ ਬਠਿੰਡਾ ਦੀ ਟੀਮ ਤੋਂ ਇਲਾਵਾ ਬਰਨਾਲਾ, ਫਰੀਦਕੋਟ, ਕਪੂਰਥਲਾ, ਮਾਨਸਾ, ਮੁਕਤਸਰ ਅਤੇ ਫਿਰੋਜ਼ਪੁਰ ਦੀਆਂ ਟੀਮਾਂ ਨੂੰ ਸ਼ਾਮਲ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media