Friday, April 17, 2026

ਜ਼ਿਲ੍ਹਾ ਪੱਧਰ ਦੇ ਕੁਸ਼ਤੀ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ

PPN2909201515

ਬਠਿੰਡਾ, 29 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ +2 ਜਮਾਤ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਪਣਾ, ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ਦੇ ਕੁਸ਼ਤੀ ਮੁਕਾਬਲੇ (85 ਕਿਲੋ ਵਰਗ) ਜੋ ਕਿ ਸਪੋਰਟਸ ਸਕੂਲ ਘੁੱਦਾ ਵਿਖੇ ਹੋਏ, ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ।ਵਿਦਿਆਰਥੀ ਦੀ ਇਸ ਉਪਲੱਬਧੀ ਤੇ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ, ਵਾਇਸ ਪ੍ਰਿੰਸੀਪਲ ਸ਼ਿੰਦਰਪਾਲ ਕੌਰ, ਜਗਤਾਰ ਸਿੰਘ (ਕੰਟ੍ਰੋਲਰ ਪ੍ਰੀਖਿਆਵਾਂ) ਵੱਲੋਂ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਨੇ ਬੱਚੇ ਦੀ ਇਸ ਪ੍ਰਾਪਤੀ ਤੇ ਵਧਾਈ ਦਿੰਦੇ ਹੋਏ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਦੀ ਆਸ ਪ੍ਰਗਟਾਈ।ਹੋਰਨਾਂ ਤੋਂ ਇਲਾਵਾ ਬਰਮਜੀਤ ਸਿੰਘ, ਸੁਖਦੇਵ ਕੌਰ, ਸੁਨੀਤਾ ਹਾਜ਼ਰ ਸਨ ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply