ਸਮਰਾਲਾ, 29 ਸਤੰਬਰ (ਪ. ਪ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਹਿੰਦੀ ਹਫਤਾ ਸਕੂਲ ਮੁੱਖ ਅਧਿਆਪਕ ਸੰਜੀਵ ਕਲਿਆਣ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਦਿਵਸ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਹਫਤੇ ਦੌਰਾਨ ਚੌਥੀ ਅਤੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਕਵਿਤਾ, ਸੁੰਦਰ ਲਿਖਾਈ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲੇ ਵਿੱਚ ਅੰਮ੍ਰਿਤਪ੍ਰੀਤ ਸਿੰਘ ਨੇ ਪਹਿਲਾ, ਕੁਸ਼ੱਲਿਆ ਨੇ ਦੂਜਾ ਅਅਤੇ ਅਰਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਨ ਮੁਕਾਬਲਿਆਂ ਵਿੱਚ ਨਵਦੀਪ ਕੌਰ ਨੇ ਪਹਿਲਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਅਧਿਆਪਕ ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਵਿੱਚ ਬੱਚਿਆਂ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਦੀ ਪ੍ਰਤਿਭਾ ਵਿੱਚ ਹੋਰ ਨਿਖਾਰ ਆ ਸਕੇ। ਅਖੀਰ ਵਿੱਚ ਜੇਤੂ ਬੱਚਿਆਂ ਨੂੰ ਕਾਪੀਆਂ, ਪੈਨਸ਼ਲਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕ ਪਰਮਿੰਦਰ ਕੌਰ ਅਤੇ ਗੁਰਜਿੰਦਰ ਕੌਰ ਵੀ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …