Sunday, December 22, 2024

ਬਲਾਕ ਪੱਧਰੀ ਖੇਡਾਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਮਾਰੀਆਂ ਮੱਲਾਂ

PPN2909201522

ਭਿੱਖੀਵਿੰਡ, 29 ਸਤੰਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਖਿਡਾਰਣ ਹਰਮਨਪ੍ਰੀਤ ਕੌਰ ਫਰੰਦੀਪੁਰ ਨੇ ਗੋਲਾ ਸੁੱਟਣ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਲਜੀਤ ਸਿੰਘ ਨਾਰਲਾ ਨੇ ਵੀ ਗੋਲਡ ਮੈਡਲ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸੇ ਤਰ੍ਹਾਂ ਵਲਟੋਹਾ ਬਲਾਕ ਦੀਆਂ ਖੇਡਾਂ ਵਿੱਚ ਵੀ ਅਕੈਡਮੀ ਦੀ ਕਿਰਨਦੀਪ ਅਲਗੋਂ ਖੁਰਦ ਨੇ ਗੋਲਾ ਸੁੱਟਣ ਵਿੱਚ ਪਹਿਲਾ ਤੇ ਸੁਖਜੀਤ ਕੌਰ ਨਵਾਂ ਪਿੰਡ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਸਕੂਲ ਦੇ ਚੇਅਰਮੈਨ ਸ: ਬੁੱਢਾ ਸਿੰਘ ਮੱਲ੍ਹੀ ਨੇ ਕਿਹਾ ਕਿ ਜਿਲ੍ਹਾ ਪੱਧਰ ਲਈ ਚੁਣੇ ਗਏ ਖਿਡਾਰੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਸਥਾਨ ਹਾਸਲ ਕਰਨ ਦਾ ਸਿਹਰਾ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜ਼ਾ ਹੈੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply