Wednesday, March 11, 2026

ਸੁਖਬੀਰ ਬਾਦਲ ਨੇ ਨਗਰ ਨਿਗਮ ਦੇ ਸਕੂਲ ਦਾ ਕੀਤਾ ਉਦਘਾਟਨ

PPN3009201509

ਨਵੀਂ ਦਿੱਲੀ, 30 ਸਤੰਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਉਪ ਮੁੱਖਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਿਲਕ ਵਿਹਾਰ ਵਿਖੇ ਨਵੇਂ ਬਣੇ ਪ੍ਰਾਈਮਰੀ ਸਕੂਲ ਦਾ ਉਦਘਾਟਨ ਕਰਨ ਦੌਰਾਨ ਪਾਰਟੀ ਕਾਰਕੂਨਾਂ ਨੂੰ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨ ਦਾ ਸੱਦਾ ਦਿਤਾ। ਮੇਜ਼ਰ ਭੂਪਿੰਦਰ ਸਿੰਘ ਨਗਰ ਤੋਂ ਅਕਾਲੀ ਨਿਗਮ ਪਾਰਸ਼ਦ ਡਿੰਪਲ ਚੱਢਾ ਵੱਲੋਂ ਆਯੋਜਿਤ ਕੀਤੀ ਗਈ ਵਿਸ਼ਾਲ ਸਭਾ ਨੂੰ ਸੰਬੋਧਿਤ ਕਰਦੇ ਹੋਏ ਬਾਦਲ ਨੇ ਚੱਢਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵਿਕਾਸ ਦੀ ਲਹਿਰ ਵੀ ਦੱਸਿਆ। ਬਾਦਲ ਨੇ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਨੂੰ ਆਪਣੇ ਵੱਲੋਂ ਕੀਤੇ ਗਏ ਕਾਰਜਾਂ ਨੂੰ ਲੋਕਾਂ ਤਕ ਪਹੁੰਚਾਉਣ ਵਾਸਤੇ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ।
ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼ਿਖਿਆ ਨੂੰ ਅੱਜ ਦੇ ਸਮੇਂ ਦੀ ਲੋੜ ਦੱਸਦੇ ਹੋਏ ਵਿਦਿਆਰਥੀਆਂ ਦੀ ਭਲਾਈ ਲਈ ਚੱਢਾ ਵੱਲੋਂ ਕੀਤੇ ਗਏ ਕਾਰਜਾਂ ਦੀ ਸਲਾਘਾ ਕੀਤੀ। ਜੀ.ਕੇ. ਨੇ ਇਸ ਸਕੂਲ ਦਾ ਫਾਇਦਾ ਤਿਲਕ ਵਿਹਾਰ ਵਿੱਚ ਵੱਡੀ ਗਿਣਤੀ ਵਿੱਚ ਰਹਿਣ ਵਾਲੇ ਸਿੱਖ ਪਰਿਵਾਰਾਂ ਨੂੰ ਮਿਲਣ ਦਾ ਵੀ ਦਾਅਵਾ ਕੀਤਾ। ਇਸ ਮੌਕੇ ਦੱਖਣ ਦਿੱਲੀ ਨਗਰ ਨਿਗਮ ਦੇ ਮੇਅਰ ਸ਼ੁਭਾਸ਼ ਆਰਿਆ, ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਉਪਾਧਿਆਏ, ਸਾਬਕਾ ਵਿਧਾਇਕ ਜਗਦੀਸ਼ ਮੁਖੀ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿਤ, ਓਂਕਾਰ ਸਿੰਘ ਥਾਪਰ, ਦਿੱਲੀ ਕਮੇਟੀ ਮੈਂਬਰ ਜੀਤ ਸਿੰਘ ਖੋਖਰ, ਹਰਜਿੰਦਰ ਸਿੰਘ ਆਦਿਕ ਮੌਜ਼ੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply