Saturday, April 18, 2026

ਬੱਚਿਆਂ ਦੇ ਸੰਪੂਰਨ ਟੀਕਾਕਰਨ ਵਿੱਚ ਮਿਸ਼ਨ ਇਦਰਧਨੁਸ਼ ਕਾਰਗਰ ਸਿੱਧ ਹੋਇਆ – ਸਿਵਲ ਸਰਜਨ

PPN3009201510

ਅੰਮ੍ਰਿਤਸਰ, 30 ਸਤੰਬਰ (ਗੁਰਚਰਨ ਸਿੰਘ) – ਭਾਰਤ ਸਰਕਾਰ ਵੱਲੋਂ ਬੱਚਿਆਂ ਦੀ ਮੌਤ ਦਰ ਘਟਾਉਣ ‘ਤੇ ਟੀਕਾਕਰਨ ਦੇ ਮਿਆਰ ਵਿਚ ਹੋਰ ਸੁਧਾਰ ਲਿਆਉਣ ਹਿੱਤ ਆਲਮੀ ਟੀਕਾਕਰਨ ਪ੍ਰੋਗਰਾਮ ਤਹਿਤ ਰੋਕਣਯੋਗ ਬਿਮਾਰੀਆਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਨਵੇਂ ਵੈਕਸੀਨ ਸ਼ਾਮਿਲ ਕੀਤੇ ਗਏ ਹਨ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਵੱਲੋਂ ਇਕ ਸਥਾਨਕ ਹੋਟਲ ਵਿਖੇ ਮਿਸ਼ਨ ਇੰਦਰਧਨੁਸ਼ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਾਰੇ ਦੇਸ਼ ਦੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਭਾਰਤ ਸਰਕਾਰ ਵੱਲੋਂ ਮਿਸ਼ਨ ਇੰਦਰਧਨੁਸ਼ ਦਸੰਬਰ 2014 ਵਿਚ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਮਸ਼ਨ ਤਹਿਤ ਟੀਕਾਕਰਨ ਮੁਹਿੰਮ ਨੂੰ ਪੂੁਰੀ ਕਰਨ ਅਤੇ ਇਮੂਨਿਟੀ ਗੈਪ ਪੂਰਾ ਕਰਵਾਉਣ ਵਿਚ ਬਹੁਤ ਮਦਦ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਨੂੰ ਪਹਿਲਾਂ ਹੀ ਚਾਰ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਮੁਕਤਸਰ ਤੇ ਲੁਧਿਆਣਾ ਵਿਚ ਸ਼ੁਰੂ ਕੀਤਾ ਗਿਆ ਹੈ ਤੇ ਹੁਣ ਅੰਮ੍ਰਿਤਸਰ ਜ਼ਿਲ੍ਹਾ ਵੀ ਇਸ ਵਿਚ ਸ਼ਾਮਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅਭਿਆਨ ਸਲੱਮ ਇਲਾਕੇ, ਦੂਰ-ਦੁਰਾਡੇ ਇਲਾਕੇ, ਝੁੱਗੀਆਂ-ਝੌਂਪੜੀਆਂ, ਡੇਰੇ, ਸ਼ੈਲਰ, ਭੱਠੇ, ਨਵੀਆਂ ਬਣ ਰਹੀਆਂ ਇਮਾਰਤਾਂ ਵਿਚ ਕੰਮ ਕਰ ਰਹੇ ਮਜ਼ਦੂਰਾਂ ਆਦਿ ਦੇ 2 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਸੰਪੁਰਨ ਟੀਕਾਕਰਨ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਆਰ ਐਸ ਸੇਠੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਿਸ਼ਨ ਇੰਦਰਧਨੁਸ਼ ਤਹਿਤ ਉਨ੍ਹਾਂ ਸਬ-ਸੈਂਟਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿਥੇ ਪਿਛਲੇ 3 ਮਹੀਨਿਆਂ ਤੋਂ ਟੀਕਾਕਰਨ ਨਹੀਂ ਹੋਇਆ ਜਾਂ ਜਿਥੇ ਕੋਈ ਏ. ਐਨ. ਐਮ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਰਾਊਂਡ, ਜੋ ਕਿ ਮਹੀਨਾ ਜੂਨ, ਜੁਲਾਈ, ਅਗਸਤ ਤੇ ਸਤੰਬਰ ਵਿਚ ਚਲਾਏ ਗਏ, ਵਿਚ ਕੁਲ 8887 ਬੱਚਿਆਂ ਨੂੰ ਟੀਕਾਕਰਨ ਕੀਤਾ ਗਿਆ, ਜਿਸ ਵਿਚ ਗਰਭਵਤੀ ਔਰਤਾਂ ਦੇ ਟੀਕਾਕਰਨ ਤੋਂ ਇਲਾਵਾ ਬੱਚਿਆਂ ਦੇ ਬੀ. ਸੀ. ਜੀ, ਪੋਲੀਓ, ਹੈਪੇਟਾਈਟਸ ਬੀ, ਪੈਂਟਾਵੇਲੈਂਟ ਵੈਕਸੀਨ ਅਤੇ ਖਸਰੇ ਦੇ ਨਾਲ-ਨਾਲ ਵਿਟਾਮਿਨ ਏ ਦੀਆਂ ਖ਼ੁਰਾਕਾਂ ਵੀ ਦਿੱਤੀਆਂ ਗਈਆਂ ਹਨ। ਇਸ ਮੌਕੇ ਡਾ. ਕਿਰਨ ਸੀਕਰੀ, ਡਾ. ਭਾਰਤੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ, ਜ਼ਿਲ੍ਹਾ ਬੀ. ਸੀ. ਸੀ ਫੈਸੀਲੀਟੇਟਰ ਸ੍ਰੀ ਆਰੂਸ਼ ਭੱਲਾ ਤੇ ਹੋਰ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply