ਅੰਮ੍ਰਿਤਸਰ, 30 ਸਤੰਬਰ (ਗੁਰਚਰਨ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਨਵੰਬਰ 2015 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਪਾਸ ਕੀਤੇ ਹੁਕਮ ਦੀ ਪਾਲਣਾ ਹਿੱਤ ਨੁਆਇਸ ਨੂੰ ਕੰਟਰੋਲ ਕਰਨ ਲਈ, ਜਿਹੜੀ ਕਿ ਸਿਹਤ ‘ਤੇ ਬੁਰਾ ਪ੍ਰਭਾਵ ਪਾਉਂਦੀ ਹੈ। ਇਸ ਤੋਂ ਇਲਾਵਾ ਵਿਆਹਾਂ ਦੇ ਮੌਕੇ ਡੀ. ਜੇ ਚਲਾਉਣ ਅਤੇ ਤਿਉਹਾਰਾਂ ਦੇ ਮੌਕੇ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵੱਧ ਜਾਂਦਾ ਹੈ। ਇਸ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media