Saturday, April 18, 2026

ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣ ਦੇ ਆਦੇਸ਼

ਅੰਮ੍ਰਿਤਸਰ, 30 ਸਤੰਬਰ (ਗੁਰਚਰਨ ਸਿੰਘ) – ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 25 ਨਵੰਬਰ 2015 ਤੱਕ ਲਾਗੂ ਰਹੇਗਾ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਕਮਿਸ਼ਨਰੇਟ ਅੰਮ੍ਰਿਤਸਰ ਵਿਚ ਕਾਫੀ ਲੋਕ ਆਪਣੇ ਘਰੇਲੂ ਕੰਮਕਾਜ ਲਈ ਨੌਕਰ ਰੱਖ ਲੈਂਦੇ ਹਨ, ਜੋ ਹੋਰ ਰਾਜਾਂ ਦੇ ਵਸਨੀਕ ਹੁੰਦੇ ਹਨ ਅਤੇ ਅਜਿਹੇ ਨੌਕਰ ਆਪਣੇ ਸਹੀ ਰਿਹਾਇਸ਼ੀ ਪਤੇ ਮਾਲਕਾਂ ਨੂੰ ਨਹੀਂ ਦੱਸਦੇ। ਕੁਝ ਕੇਸਾਂ ਵਿਚ ਅਜਿਹੇ ਨੌਕਰਾਂ ਨੇ ਸੰਗੀਨ ਜ਼ੁਰਮ ਕੀਤੇ ਹਨ ਅਤੇ ਦੌੜਨ ਵਿਚ ਕਾਮਯਾਬ ਹੋ ਗਏ ਹਨ। ਇਸ ਲਈ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਜ਼ੁਰਮਾਂ ਦੀ ਰੋਕਥਾਮ ਲਈ ਤੇਜ਼ੀ ਨਾਲ ਉਪਰਾਲਾ ਕਰਨ ਦੀ ਲੋੜ ਹੈ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ ਵਿਚ ਦੇ ਕੇ ਅਗਾਊਂ ਤਸਦੀਕ ਕਰਵਾਓ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply