Thursday, April 16, 2026

ਯੂਥ ਕਾਂਗਰਸ ਆਈ.ਐਨ.ਸੀ.ਬੀ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਖਹਿਰਾ ਸਨਮਾਨਿਤ

PPN3009201518

ਪੱਟੀ, 29 ਸਤੰਬਰ ( ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ )- ਦੇਸ਼ ਦੀ ਸਿਆਸਤ ਵਿੱਚ ਨੌਜਵਾਨ ਵਰਗ ਦੀ ਅਹਿਮ ਭੂਮਿਕਾ ਹੈ, ਜਿਸ ਦੇ ਮੱਦਨਜ਼ਰ ਕਾਂਗਰਸ ਪਾਰਟੀ ਦੇ ਮਿਸ਼ਨ 2017 ਤਹਿਤ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ।ਇਹ ਪ੍ਰਗਟਾਵਾ ਜਗਤਾਰ ਸਿੰਘ ਬੁਰਜ ਚੇਅਰਮੈਨ ਨੇ ਯੂਥ ਕਾਂਗਰਸ ਆਈਐਨਸੀਬੀ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਖਹਿਰਾ ਚੂਸਲੇਵੜ ਨੂੰ ਸਨਮਾਨਿਤ ਕਰਨ ਮੌਕੇ ਕੀਤਾ।ਬੁਰਜ ਨੇ ਕਿਹਾ ਕਿ ਸੂਬੇ ਦੀ ਜਨਤਾ ਗੱਠਜੋੜ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੀ ਹੈ, ਕਿਸਾਨ ਦਿਨ-ਬ-ਦਿਨ ਕਰਜਾਈ ਹੋ ਰਿਹਾ ਹੈ, ਜਿਣਸਾਂ ਦੇ ਸਹੀ ਰੇਟ ਨਹੀਂ ਦਿੱਤੇ ਜਾ ਰਹੇ ਜਿਸ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਪਰ ਕੇਂਦਰ ਦੀ ਐਨਡੀਏ ਸਰਕਾਰ ਨੂੰ ਕੋਈ ਫਿਕਰ ਨਹੀਂ ਹੈ। ਇਸ ਮੌਕੇ ‘ਤੇ ਹਰਪ੍ਰੀਤ ਸਿੰਘ ਸੰਧੂ ਯੂਥ ਪ੍ਰਧਾਨ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਆਖਿਆ ਕਿ ਆਲ ਇੰਡੀਆ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਯੂਥ ਪ੍ਰਧਾਨ ਰਾਜਾ ਵੜਿੰਗ ਦੇ ਨਿਰਦੇਸ਼ਾਂ ‘ਤੇ ਨੌਜਵਾਨ ਵਰਗ ਨੂੰ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੁੂ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਪਿੰਡ ਵਿੱਚ ਨੌਜਵਾਨਾਂ ਦੀਆਂ ਕਾਂਗਰਸ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਇਸ ਮੌਕੇ ‘ਤੇ ਜਗਤੇਸ਼ਵਰ ਸਿੰਘ ਬੁਰਜ ਜ਼ਿਲ੍ਹਾ ਜਨਰਲ ਸਕੱਤਰ, ਹਰਜਿੰਦਰ ਸਿੰਘ ਚੂਸਲੇਵੜ ਮੀਤ ਪ੍ਰਧਾਨ, ਗੁਰਿੰਦਰ ਸਿੰਘ, ਧਰਮਿੰਦਰ ਸਿੰਘ ਟੀਟੂ, ਰਣਜੀਤ ਸਿੰਘ ਉੱਪਲ, ਸਤਬੀਰ ਸਿੰਘ ਰੰਮੀ, ਸੁਖਬੀਰ ਸਿੰਘ, ਅਮਰਜੀਤ ਸਿੰਘ, ਸੁਰਿੰਦਰਪਾਲ ਬੁਰਜ, ਕਰਮਜੀਤ ਸਿੰਘ ਕੁੱਲਾ, ਰੇਸ਼ਮ ਸਿੰਘ ਮੈਂਬਰ ਠੱਕਰਪੁਰਾ, ਰਾਜਵਿੰਦਰ ਸਿੰਘ ਰਾਜੂ ਚੂਸਲੇਵੜ, ਕਰਨਜੀਤ ਹੁਸਨ, ਸਰਿੰਦਰਪਾਲ ਬੁਰਜ, ਮਨਬੀਰ ਸਿੰਘ, ਹਰਪ੍ਰੀਤ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਗੁਰਲਾਲ ਸਿੰਘ ਚੂਸਲੇਵੜ ਨੂੰ ਸਨਮਾਨਿਤ ਕੀਤਾ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply