Sunday, April 26, 2026

ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸਿੰਘ ਸਾਹਿਬਾਨ ਨੂੰ ਸਿਰਸਾ ਸਾਧ ਨੂੰ ਮੁਆਫੀ ਬਾਰੇ ਮੁੜ ਵਿਚਾਰ ਕਰਨ ਦੀ ਅਪੀਲ

PPN3009201523

ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਪੰਜਵਾਂ ਤਖਤ) ਦੇ ਮੁੱਖ ਜਥੇਦਾਰ ਬਾਬਾ ਬਲਵੀਰ ਸਿੰਘ ਦੀ ਅਗਵਾਈ ‘ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਗੁ: ਸ਼ਹੀਦ ਬਾਬਾ ਨੌਧ ਸਿੰਘ ਜੀ ਚੱਬਾ ਛਾਉਣੀ ਮਿਸਲ ਸ਼ਹੀਦਾਂ ਤਰਨਾ ਦਲ ਤਰਨ ਤਾਰਨ ਰੋਡ ਦੇ ਅਸਥਾਨ ‘ਤੇ ਹੋਈ।ਜਿਸ ਵਿਚ ਮੌਜੂਦਾ ਹਾਲਾਤਾਂ ‘ਤੇ ਵਿਚਾਰ ਵਟਾਂਦਰੇ ਉਪਰੰਤ ਹਾਜਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰੀ ਤਰ੍ਹਾਂ ਨਾਲ ਸਮਰਪਿਤ ਹਨ ਅਤੇ ਹਮੇਸ਼ਾਂ ਰਹਿਣਗੀਆਂ।ਸਮੂਹ ਜਥੇਬੰਦੀਆਂ ਡੇਰਾ ਸਿਰਸਾ ਦੇ ਮੁਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਦਿੱਤੇ ਜਾਣ ਦੇ ਬਾਅਦ ਚੱਲ ਰਹੇ ਵਾਦ-ਵਿਵਾਦ ਨੂੰ ਖਤਮ ਕਰਨ ਲਈ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹਨਾਂ ਵਲੋਂ ਜੋ ਫੈਸਲਾ ਕੀਤਾ ਗਿਆ ਹੈ, ਉਸ ਉੱਪਰ ਮੁੜ ਵਿਚਾਰ ਕੀਤਾ ਜਾਵੇ ਤਾਂ ਜੋ ਸਿੱਖ ਕੌਮ ਅੰਦਰ ਆਪਸੀ ਭਾਈਚਾਰਕ ਸਾਂਝ ਬਣੀ ਰਹੇ ਅਤੇ ਅਮਨ ਸ਼ਾਂਤੀ ਬਹਾਲ ਰਹਿ ਸਕੇ।
ਉਨ੍ਹਾ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਹਿਲੇ 10 ਜਥੇਦਾਰ ਨਿਹੰਗ ਸਿੰਘ ਜਥੇਬੰਦੀਆਂ ਦੇ ਬਣਦੇ ਰਹੇ ਹਨ, ਜੋ ਕਿ ਬੁੱਢਾ ਦਲ ਦੇ ਵੀ ਜਥੇਦਾਰ ਹੋਇਆ ਕਰਦੇ ਸਨ ਅਤੇ ਉਸ ਕਾਲ ਵਿਚ ਪੰਥਕ ਫੈਸਲੇ ਸਮੁੱਚੇ ਪੰਥ ਦੀ ਸਹਿਮਤੀ ਨਾਲ ਗੁਰਮਤੇ ਦੇ ਰੂਪ ਵਿਚ ਹੁੰਦੇ ਰਹੇ ਹਨ ।ਨਿਹੰਗ ਸਿੰਘ ਜਥੇਬੰਦੀਆਂ ਨੇ ਸਿੰਘ ਸਾਹਿਬਾਨ ਪਾਸ ਇਹ ਵੀ ਅਪੀਲ ਕੀਤੀ ਕਿ ਹੁਣ ਵੀ ਉਸੇ ਤਰ੍ਹਾਂ ਮਰਿਯਾਦਾ ਪੂਰਵਕ ਪੰਥ ਦੀ ਸਹਿਮਤੀ ਨਾਲ ਪੰਥਕ ਫੈਸਲੇ ਕੀਤੇ ਜਾਣ।ਇਸ ਮੌਕੇ ਬਾਬਾ ਬਲਵੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਇਲਾਵਾ ਜਥੇਦਾਰ ਬਾਬਾ ਮੱਖਣ ਸਿੰਘ ਜੀ ਮੁੱਖ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ, ਬਾਬਾ ਗੱਜਣ ਸਿੰਘ ਜੀ ਮੀਤ ਜਥੇਦਾਰ ਮਿਸਲ ਸ਼ਹੀਦਾਂ ਤਰਨਾ ਦਲ, ਜਥੇਦਾਰ ਬਾਬਾ ਕੰਵਲਜੀਤ ਸਿੰਘ, ਜਥੇਦਾਰ ਬਾਬਾ ਇਕਬਾਲ ਸਿੰਘ, ਜਥੇਦਾਰ ਰਵਲ ਸਿੰਘ ਟਪਿਆਲਾ, ਸੰਤ ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਤਾਰਾ ਸਿੰਘ ਵਾਂ ਵਾਲੇ, ਬਾਬਾ ਨਰੈਣ ਸਿੰਘ, ਬਾਬਾ ਅਮਰ ਸਿੰਘ, ਬਾਬਾ ਬਘੇਲ ਸਿੰਘ, ਜਥੇ: ਵੱਸਣ ਸਿੰਘ, ਜਥੇ: ਬਾਬਾ ਮੇਜਰ ਸਿੰਘ ਸੋਢੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਹੋਰ ਨੁਮਾਇੰਦੇ ਤੇ ਸੰਗਤਾਂ ਵੱਡੀ ਗਿਣਤੀ ‘ਚ ਹਾਜਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply