ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿੱਚ 30 ਜਨਵਰੀ2014 ਅਹਿੰਸਾ ਦਿਵਸ ਅਤੇ ਸ਼ਹੀਦੀ ਦਿਵਸ ਦੇ ਤੌਰ ਤੇ ਮਨਾਇਆ ਗਿਆ। ਸਵੇਰ ਦੀ ਸਭਾ ਵਿਚ ਰਾਸ਼ਟਰ ਪਿਤਾ, ਸ਼ਾਂਤੀ ਦੇ ਸਮਰਥਕ ਮਹਾਤਮਾ ਗਾਂਧੀ ਅਤੇ ਉਨ੍ਹਾਂ ਸਾਰੇ ਸ਼ਹੀਦਾਂ ਦੇ ਨਿਮਿਤ ਸੀ, ਜਿਨ੍ਹਾਂ ਨੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਲੜਾਈ ਲੜੀ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਸ਼ਾਂਤ ਅਤੇ ਅਹਿੰਸਾ ਤੇ ਚੱਲਣ ਦੇ ਅਜ਼ਾਦੀ ਪ੍ਰਾਪਤ ਕਰਨ ਦੇ ਰਸਤੇ ਨੂੰ ਯਾਦ ਕੀਤਾ। ਉਨ੍ਹਾਂ ਨੇ ਉਨ੍ਹਾਂ ਦੀ ਜ਼ਿੰਦਗੀ ਅਤੇ ਜ਼ਿੰਦਗੀ ਦੇ ਫਲਸਫ਼ੇ ਜੋ ਅੱਜ ਵੀ ਸਾਡਾ ਮਾਰਗਦਰਸ਼ਨ ਕਰਦੇ ਹਨ, ਦੇ ਬਾਰੇ ਕਿਹਾ। ਉਹ ਭਾਈਚਾਰੇ ਅਤੇ ਸਭ ਇੱਕ ਹਨ, ਵਿੱਚ ਵਿਸ਼ਵਾਸ ਰੱਖਦੇ ਸਨ। ਉਨ੍ਹਾਂ ਨੇ ਹਰਿਜਨਾਂ ਨੂੰ ਉਪਰ ਚੁੱਕਣ ਲਈ ਕੰਮ ਕੀਤਾ। ਉਨ੍ਹਾਂ ਦਾ ਧਰਮ ਮਾਨਵਤਾ ਸੀ ਅਤੇ ਉਹ ਆਪਣੇ ਦੇਸ਼ ਨੂੰ ਇੱਕ ਵੇਖਣਾ ਚਾਹੁੰਦੇ ਸੀ। ਵਿਦਿਆਰਥੀਆਂ ਨੇ ਉਨ੍ਹਾਂ ਦੇ ਕਤਲ ਦਾ ਦ੍ਰਿਸ਼ ਇੱਕ ਦਿਲ ਹਿਲਾ ਦੇਣ ਵਾਲੇ ਨਾਟਕ ਰਾਹੀਂ ਪੇਸ਼ ਕੀਤਾ। ਬੱਚਿਆਂ ਨੇ ਇਸ ਮਹਾਨ ਨੇਤਾ ਨੂੰ ਆਪਣੀ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਸੱਚਾਈ ਅਤੇ ਇਮਾਨਦਾਰੀ ਦੇ ਰਸਤੇ ਂਤੇ ਚੱਲਣ ਦਾ ਪ੍ਰਣ ਕੀਤਾ। ਇਸ ਮੌਕੇ ਉਤੇ ਸ਼੍ਰੀਮਤੀ ਰੇਮਨ ਸ਼ਰਮਾ ਨੌਵੀਂ ਅਤੇ ਦਸਵੀਂ ਦੇ ਸੁਪਰਵਾਈਜ਼ਰ ਨੇ ਉਨ੍ਹਾਂ ਦੇ ਆਦਰਸ਼ਾਂ ਉਤੇ ਚਾਨਣਾ ਪਾਇਆ ਅਤੇ ਕਿਹਾ ਕਿ ਮਹਾਤਮਾ ਗਾਂਧੀ ਸੱਚਾਈ ਨੂੰ ਭਗਵਾਨ ਵਾਂਗ ਸਮਝਦੇ ਸੀ ਅਤੇ ਅਹਿੰਸਾ ਹੀ ਇਕ ਅਜਿਹਾ ਰਸਤਾ ਹੈ, ਜਿਸ ਉਤੇ ਚੱਲ ਕੇ ਅਸੀਂ ਜ਼ਿੰਦਗੀ ਦੀ ਹਰ ਬੁਰਾਈ ਨਾਲ ਲੜ ਸਕਦੇ ਹਾਂ। ਅੱਜ ਸਾਨੂੰ ਜ਼ਰੂਰਤ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਉਤੇ ਚਲ ਕੇ ਸ਼ਾਂਤੀ ਪੂਰਵਕ ਅੱਗੇ ਵਧੀਏ ਅਤੇ ਆਪਣੇ ਮਹਾਨ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੀਏ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਅਤੇ ਸਕੂਲ ਦੇ ਮਾਨਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਜੀ ਨੇ ਇਸ ਮੌਕੇ ਉਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਨਾ ਕੇ ਇਕ ਚੰਗਾ ਅਤੇ ਸ਼ਾਂਤ ਜੀਵਨ ਬਿਤਾਉਣ ਲਈ ਕਿਹਾ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …