ਸਮਰਾਲਾ, 1 ਅਕਤੂਬਰ (ਪ. ਪ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮਾ. ਸੰਜੀਵ ਕੁਮਾਰ ਦੀ ਅਗਵਾਈ ਹੇਠ ਅਧਿਆਪਕ -ਮਾਪੇ ਮਿਲਣੀ ਕਰਵਾਈ ਗਈ। ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮਿਲਣੀ ਦੌਰਾਨ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜਾਰੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਵਿੱਚ ਚੱਲ ਰਹੇ ਪ੍ਰਵੇਸ਼ ਪ੍ਰੋਜੈਕਟ ਤਹਿਤ ਸਕੂਲ ਵਿੱਚ ਆਏ ਲਰਨਿੰਗ ਮਟੀਰੀਅਲ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਇਸ ਮੌਕੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਮਾ. ਸੰਜੀਵ ਕੁਮਾਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਅਧਿਆਪਕ ਅਤੇ ਮਾਪਿਆਂ ਦਾ ਸੰਪਰਕ ਲਗਾਤਾਰ ਬਣਿਆ ਰਹੇ ਤਾਂ ਇਸ ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਅਤੇ ਬੱਚਿਆਂ ਦੀ ਸਖਸ਼ੀਅਤ ਵਿੱਚ ਨਿਖਾਰ ਆਉਂਦਾ ਹੈ।ਇਸ ਮੌਕੇ ਮਾਪਿਆਂ ਨੇ ਵੀ ਮਾ. ਸੰਜੀਵ ਕੁਮਾਰ ਅਤੇ ਸਮੂਹ ਸਕੂਲ ਸਟਾਫ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਦਿਵਾਉਣ ਦੀ ਪ੍ਰਸੰਸਾ ਕੀਤੀ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ।ਇਸ ਤੋਂ ਇਲਾਵਾ ਬਲਾਕ ਬਲਾਕ ਪ੍ਰਵੇਸ਼ ਕੋਆਰਡੀਨੇਟਰ ਅਮਨਦੀਪ ਸਿੰਘ ਨੇ ਵੀ ਸਕੂਲ ਦੇ ਨਤੀਜਿਆਂ ਅਤੇ ਪੜ੍ਹਾਈ ਦੀ ਚਰਚਾ ਕਰਦੇ ਹੋਏ ਮਾ. ਸੰਜੀਵ ਕੁਮਾਰ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ. ਐਮ. ਸੀ. ਚੇਅਰਮੈਨ ਅਵਤਾਰ ਸਿੰਘ ਘੋਲਾ, ਮਾ. ਰੁਲਦਾ ਸਿੰਘ, ਬਲਵਿੰਦਰ ਸਿੰਘ, ਹਰਜੀਤ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਸਕੂਲ ਅਧਿਆਪਕ ਪਰਮਿੰਦਰ ਕੌਰ, ਗੁਰਜਿੰਦਰ ਕੌਰ ਤੋਂ ਇਲਾਵਾ ਸਮੂਹ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media