ਅੰਮ੍ਰਤਸਰ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਿਲ ਹੋਏ ਅਤੇ ਨਵ-ਨਿਯੁੱਕਤ ਸੀਨੀ: ਮੀਤ ਪ੍ਰਧਾਨ ਜਿਲ੍ਹਾ ਅਕਾਲੀ ਜਥਾ (ਬ) ਸ਼ਹਿਰੀ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੂੰ ਮਾਝੇ ਦੇ ਜਰਨੈਲ ਤੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਤਕੜੇ ਹੋ ਕੇ ਸੇਵਾ ਕਰਨ ਦਾ ਥਾਪੜਾ ਦਿੱਤਾ ਤੇ ਕਿਹਾ ਕਿ ਕੰਵਰਬੀਰ ਸਿੰਘ ਆਪਣੀ ਮਿਹਨਤ ਤੇ ਲਗਨ ਨਾਲ ਅਕਾਲੀ ਦਲ ਨੂੰ ਮਜ਼ਬੂਤ ਕਰਨਗੇ। ਜਿਲ੍ਹਾ ਅਕਾਲੀ ਜਥਾ (ਬ) ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਚੇਅਰਮੈਨ ਸ: ਉਪਕਾਰ ਸਿੰਘ ਸੰਧੂ, ਅਕਾਲੀ ਕੌਂਸਲਰ ਦਲ ਦੇ ਲੀਡਰ ਸ: ਸੁਰਿੰਦਰ ਸਿੰਘ ਸੁਲਤਤਾਨਵਿੰਡ ਤੇ ਹੋਰ ਸੀਨੀ: ਅਕਾਲੀ ਆਗੂਆਂ ਨਾਲ ਸ: ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚੇ ਕੰਵਰਬੀਰ ਸਿੰਘ ਨੇ ਉਨ੍ਹਾਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ। ਇਸ ਸਮੇਂ ਸ. ਸੰਧੂ ਤੇ ਸੁਲਤਾਨਵਿੰਡ ਨੇ ਕੰਵਰਬੀਰ ਸਿੰਘ ਦੀ ਸ਼ਲਾਘਾ ਕਰਦਿਆਂ ਸ: ਮਜੀਠੀਆ ਨੂੰ ਉੰਨ੍ਹਾਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਸੇਵਾਵਾਂ ਤੋਂ ਵੀ ਜਾਣੂ ਕਰਵਾਇਆ।ਕੰਵਰਬੀਰ ਸਿੰਘ ਨੇ ਸ: ਬਿਕਰਮ ਸਿੰਘ ਮਜੀਠੀਆ ਅਤੇ ਸਮੂੰਹ ਅਕਾਲੀ ਆਗੂਆਂ ਦਾ ਧੰਨਵਾਦ ਕੀਤਾ।ਇਸ ਮੌਕੇ ਕੌਂਸਲਰ ਸਮਸ਼ੇਰ ਸਿੰਘ ਸ਼ੇਰਾ, ਅਕਾਲੀ ਆਗੂ ਦਿਲਬਾਗ ਸਿੰਘ ਵਡਾਲੀ, ਹਰਵਿੰਦਰ ਸਿੰਘ ਸੰਧੂ ਤੇ ਹੋਰ ਅਕਾਲੀ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media