Thursday, April 30, 2026

ਸਕੂਲੀ ਬੱਚੇ ਨਸ਼ਿਆਂ ਖਿਲਾਫ਼ ਗਿਨੀਜ਼ ਬੁੱਕ ਵਿੱਚ ਅੰਮ੍ਰਿਤਸਰ ਨੂੰ ਸ਼ੁਮਾਰ ਕਰਨ ਦਾ ਕਰਨਗੇ ਉਪਰਾਲਾ

ਖ਼ਾਲਸਾ ਕਾਲਜ ਵਿਖੇ ਵਿਸ਼ਾਲ ਜਾਗਰੂਕਤਾ ਇਕੱਠ ਭਲਕੇ

DC

ਅੰਮ੍ਰਿਤਸਰ, 1 ਅਕਤੂਬਰ (ਗੁਰਚਰਨ ਸਿੰਘ) – ਸਥਾਨਕ ਖ਼ਾਲਸਾ ਕਾਲਜ ਵਿਖੇ 3 ਅਕਤੂਬਰ ਨੂੰ ਨਸ਼ਿਆਂ ਖਿਲਾਫ਼ ਕੀਤੇ ਜਾਣ ਵਾਲੇ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਪ੍ਰੋਗਰਾਮ ਵਾਲੇ ਸਥਾਨ ‘ਤੇ ਸਕੂਲ ਮੁਖੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਪ੍ਰੋਗਰਾਮ ਤਹਿਤ ਵੱਖ-ਵੱਖ 40 ਸਕੂਲਾਂ ਦੇ 10 ਹਜ਼ਾਰ ਦੇ ਕਰੀਬ ਵਿਦਿਆਰਥੀ ਇਕੋ ਜਗ੍ਹਾ ਇਕੱਠੇ ਹੋ ਕੇ ਅੰਮ੍ਰਿਤਸਰ ਦਾ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਵਿਚ ਨਾਂਅ ਦਰਜ ਕਰਵਾਉਣ ਲਈ ਉਪਰਾਲਾ ਕਰਨਗੇ।ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜਾਮ ਕੀਤੇ ਗਏ ਹਨ ਤਾਂ ਕਿ ਇਸ ਪ੍ਰੋਗਰਾਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਲਿਜਾਣ-ਲਿਆਉਣ ਵਾਲੀਆਂ ਬੱਸਾਂ ਲਈ ਪੂਰਾ ਰੂਟ ਪਲਾਨ ਬਣਾਇਆ ਗਿਆ ਹੈ ਅਤੇ ਇਨ੍ਹਾਂ ਦੀ ਐਂਟਰੀ ਲਈ ਵਿਸ਼ੇਸ਼ ਪਾਸ ਜਾਰੀ ਕੀਤੇ ਗਏ ਹਨ।ਇਸ ਤੋਂ ਇਲਾਵਾ ਪਾਰਕਿੰਗ ਲਈ ਤਿੰਨ ਸਥਾਨ ਨਿਰਧਾਰਤ ਕੀਤੇ ਗਏ ਹਨ, ਜਿਨ੍ਹਾਂ ਵਿਚ ਖਾਲਸਾ ਪਬਲਿਕ ਸਕੂਲ, ਬੀ. ਆਰ. ਟੀ ਸੀ ਗਰਿੱਲ ਦੇ ਵਿਚਾਲੇ ਅਤੇ ਖ਼ਾਲਸਾ ਕਾਲਜ ਦਾ ਪਿਛਲਾ ਪਾਸਾ ਸ਼ਾਮਿਲ ਹਨ।
ਇਸ ਮੌਕੇ ਉਨ੍ਹਾਂ ਸਟੇਜ, ਪੇਸ਼ਕਾਰੀ ਵਾਲੀ ਜਗ੍ਹਾ, ਵੱਖ-ਵੱਖ ਬਲਾਕਾਂ, ਬੈਰੀਕੇਡਿੰਗ, ਐਂਟਰੀ ਗੇਟਾਂ, ਬਿਜਲੀ, ਪੀਣ ਵਾਲਾ ਪਾਣੀ, ਰਿਫਰੈਸ਼ਮੈਂਟ, ਕੰਟਰੋਲ ਰੂਮ, ਮੈਡੀਕਲ ਟੀਮਾਂ, ਐਂਬੂਲੈਂਸਾਂ, ਫਾਇਰ ਬ੍ਰਿਗੇਡਾਂ, ਰਿਕਵਰੀ ਵੈਨਾਂ, ਹੈਲਪ ਡੈਸਕ, ਸੁਰੱਖਿਆ, ਆਰਜ਼ੀ ਟਾਇਲਟਸ, ਟ੍ਰੈਫਿਕ ਰੂਟਾਂ, ਪਾਰਕਿੰਗ, ਪਛਾਣ ਪੱਤਰਾਂ, ਬਾਰ ਕੋਡਿੰਗ, ਸਫ਼ਾਈ ਅਤੇ ਸਟਾਲਾਂ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡੀ. ਸੀ. ਪੀ ਸ੍ਰੀ ਧਰੁਮਨ ਨੇ ਕਿਹਾ ਕਿ ਇਸ ਮੌਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਪਰੰਤੂ ਇਸ ਦੇ ਬਾਵਜੂਦ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਇਸ ਪ੍ਰੋਗਰਾਮ ਨੂੰ ਕਾਮਯਾਬ ਕੀਤਾ ਜਾ ਸਕੇ। ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧ ਕਰਤਾ ਸ੍ਰੀ ਰਾਜ ਲੂਥਰਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸੰਦੀਪ ਰਿਸ਼ੀ, ਐਸ. ਡੀ. ਐਮ-1 ਸ੍ਰੀ ਰੋਹਿਤ ਗੁਪਤਾ, ਐਸ. ਡੀ. ਐਮ-2 ਸ੍ਰੀ ਰਾਜੇਸ਼ ਸ਼ਰਮਾ, ਐਸ. ਡੀ ਐਮ ਬਾਬਾ ਬਕਾਲਾ ਸ੍ਰੀ ਵਿਮਲ ਸੇਤੀਆ, ਐਸ. ਡੀ. ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ, ਡੀ. ਟੀ. ਓ ਸ੍ਰੀਮਤੀ ਲਵਜੀਤ ਕਲਸੀ, ਏ. ਸੀ. ਪੀ ਟ੍ਰੈਫਿਕ ਡਾ. ਬਾਲ ਕਿਸ਼ਨ ਸਿੰਗਲਾ ਜ਼ਿਲ੍ਹਾ ਖੇਡ ਅਸਫ਼ਰ ਮੈਡਮ ਹਰਪਾਲਜੀਤ ਕੌਰ, ਸ੍ਰੀ ਪੰਕਜ, ਮੈਡਮ ਨਿਕਿਤਾ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲ ਮੁਖੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply