Wednesday, November 4, 2026

ਜਿਲ੍ਹੇ ਦੀਆਂ ਮੰਡੀਆਂ ਵਿੱਚ ਪਹਿਲੇ ਦਿਨ 1280 ਮੀਟ੍ਰਿਕ ਟਨ ਝੋਨੇ ਦੀ ਆਮਦ

ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

PPN0210201522

ਅੰਮ੍ਰਿਤਸਰ, 1 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਝੋਨੇ ਦੀ ਖ਼ਰੀਦ ਦੇ ਪਹਿਲੇ ਦਿਨ 1280 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਭਗਤਾਂਵਾਲਾ ਅਤੇ ਜੰਡਿਆਲਾ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਭਗਤਾਂਵਾਲਾ, ਰਈਆ, ਜੰਡਿਆਲਾ, ਮਹਿਤਾ, ਟਾਂਗਰਾ ਅਤੇ ਤਰਸਿੱਕਾ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 56 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਥੇ ਕਿ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਲਿਫਟਿੰਗ ਨਾਲੋ-ਨਾਲੋ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਬਿਜਲੀ, ਪੀਣ ਵਾਲੇ ਪਾਣੀ, ਬੈਠਣ ਲਈ ਸ਼ੈਡਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਚ ਬਾਰਦਾਨਾ ਅਤੇ ਪੈਮੈਂਟ ਵਾਸਤੇ ਮਸ਼ੀਨਾਂ ਪਹੁੰਚ ਚੁੱਕੀਆਂ ਹਨ। ਖਰੀਦ ਅਮਲੇ ਨੂੰ ਸਵੇਰੇ ਮੰਡੀਆਂ ਵਿਚ ਰਿਪੋਰਟ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਸਮੇਂ ਸਿਰ ਬੋਲੀ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਖਰੀਦ ਸਬੰਧੀ ਸਰਕਾਰ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਝੋਨਾ ਖਰੀਦ ਕੀਤਾ ਜਾਵੇਗਾ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਝੋਨਾ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਕਿਉਂਕਿ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਖਰੀਦ ਨਹੀਂ ਕੀਤਾ ਜਾਵੇਗਾ।ਇਸ ਮੌਕੇ ਡੀ. ਐਫ. ਐਸ. ਸੀ ਸ. ਅਜੇਵੀਰ ਸਿੰਘ ਸਰਾਓਂ, ਜ਼ਿਲ੍ਹਾ ਮੰਡੀ ਅਫ਼ਸਰ ਸ. ਐਚ. ਐਸ. ਸੋਢੀ, ਡੀ. ਐਫ. ਐਸ. ਓ ਸ. ਰਮਿੰਦਰ ਸਿੰਘ ਬਾਠ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply