Friday, March 6, 2026

ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਪੰਥਕ ਆਗੂ ਵੱਖ-ਵੱਖ ਥਾਂਵਾਂ ਤੋਂ ਕੀਤੇ ਗ੍ਰਿਫ਼ਤਾਰ

PPN0210201526

ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿਰਸਾ ਵਾਲੇ ਡੇਰੇਦਾਰ ਨੂੰ ਸਿਆਸੀ ਪ੍ਰਭਾਵ ਹੇਠ ਜਥੇਦਾਰਾਂ ਵਲੋਂ ਮੁਆਫ਼ੀ ਦੇਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸੱਦੇ ‘ਤੇ ਅੱਧੇ ਦਿਨ ਲਈ ਪੰਜਾਬ ਬੰਦ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ. ਹਰਭਜਨ ਸਿੰਘ ਕਸ਼ਮੀਰੀ, ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਅਤੇ ਸਮਾਣਾ ਤੋਂ ਸ. ਕੁਲਦੀਪ ਸਿੰਘ ਖ਼ਾਲਸਾ, ਰਾਜਪੁਰਾ ਤੋਂ ਸ. ਜਗਜੀਤ ਸਿੰਘ ਖ਼ਾਲਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਰਾਤ ਨੂੰ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ। ਅਖੰਡ ਕੀਰਤਨ ਜਥੇ ਦੇ ਆਗੂ ਸ. ਆਰ.ਪੀ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਲਿਆ। ਸਿੱਖ ਆਗੂਆ ਨੇ ਦੱਸਿਆ ਕਿ ਵਪਾਰਕ ਸੰਗਠਨਾਂ ਉੱਤੇ ਬਾਦਲ ਸਰਕਾਰ ਨੇ ਦੁਕਾਨਾਂ ਖੋਲਣ ਦਾ ਦਬਾਅ ਬਣਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਬਾਜ਼ਾਰਾਂ ਵਿੱਚ ਜਾ ਕੇ ਵਿੱਚ ਗੱਲਬਾਤ ਕਰਨ ਤੇ ਪਤਾ ਲੱਗਾ ਕਿ ਦੁਕਾਨਾਂ ਵਾਲਿਆਂ ਨੇ ਪੰਜਾਬ ਬੰਦ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਪਰ ਹਕੂਮਤ ਦੇ ਭੈਅ ਕਾਰਨ ਉਹ ਦੁਕਾਨਾਂ ਖੋਲ੍ਹ ਕੇ ਰੱਖ ਰਹੇ ਹਨ। ਇਸ ਦੌਰਾਨ ਪੁਲਿਸ ਨੇ ਪ੍ਰੋ. ਮਹਿੰਦਰਪਾਲ ਸਿੰਘ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਅਤੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਵੀ ਹਿਰਾਸਤ ਵਿੱਚ ਵੱਖ-ਵੱਖ ਥਾਂਵਾਂ ਤੋਂ ਲੈ ਲਿਆ। ਸਿੱਖ ਯੂਥ ਫ਼ਰੰਟ ਦੇ ਪ੍ਰਧਾਨ ਡਾ. ਸ਼ਰਨਜੀਤ ਸਿੰਘ ਰਟੌਲ ਦੇ ਘਰ ਰਾਤ ਨੂੰ ਪੁਲਿਸ ਨੇ ਛਾਪੇਮਾਰੀ ਕੀਤੀ। ਪੰਜਾਬ ਬੰਦ ਦੌਰਾਨ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਕੋਲੋਂ 25 ਸਿੱਖਾਂ ਨੂੰ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲਿਆ। ਇਨ੍ਹਾਂ ਸਿੱਖਾਂ ਨੂੰ ਇੱਕ ਨਿੱਜੀ ਸਕੂਲ ਵੈਨ ਵਿੱਚ ਜ਼ਬਰੀਂ ਬਿਠਾ ਕੇ ਸ਼ਹਿਰ ਤੋਂ ਬਾਹਰ ਥਾਣਾ ਨੰ. 7 ਵਿੱਚ ਡੱਕਿਆ ਗਿਆ। ਗ੍ਰਿਫ਼ਤਾਰ ਕੀਤੇ ਸਿੱਖਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸ. ਜਗਜੀਤ ਸਿੰਘ ਗਾਬਾ ਵੀ ਸ਼ਾਮਲ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply