ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖਾਲਸਾ ਟਰੱਕ ਯੂਨੀਅਨ ਸੰਦੌੜ ਦੀ ਅਹਿਮ ਮੀਟਿੰਗ ਯੂਨੀਅਨ ਦੇ ਦਫਤਰ ਵਿਖੇ ਹੋਈ। ਯੂਨੀਅਨ ਦੇ ਪ੍ਰਧਾਨ ਬਾਰਾ ਸਿੰਘ ਖੁਰਦ ਦੀ ਅਗਵਾਈ ਹੇਠ ਮੀਟਿੰਗ ਦੌਰਾਨ 1 ਅਕਤੂਬਰ ਤੋਂ ਸ਼ੂੁਰੂ ਹੋਏ ਝੋਨੇ ਦੀ ਸੀਜਨ ਲਈ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਬਾਰਾ ਸਿੰਘ ਖੁਰਦ ਨੇ ਕਿਹਾ ਕਿ ਯੂਨੀਅਨ ਵੱਲੋਂ ਸੀਜਨ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਘਾਟ ਆੜਤੀਆਂ ਨੂੰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਨਿਰੰਤਰ ਮਾਲ ਦੀ ਢੁਆਈ ਨੂੰ ਯਕੀਨੀ ਬਣਇਆ ਜਾਵੇਗਾ।ਇਸ ਦੌਰਾਨ ਉਨ੍ਹਾਂ ਸੈਲਰ ਮਾਲਕਾਂ ਨੂੰ ਵੀ ਭਰੋਸਾ ਦਿੱਤਾ ਕਿ ਕਿਸੇ ਵੀ ਕਿਸਮ ਦੀ ਪ੍ਰੇਸਾਨੀ ਉਨ੍ਹਾਂ ਨੂੰ ਨਹੀਂ ਆਉਣ ਦਿੱਤੀ ਜਾਵੇਾਗੀ।ਇਸ ਮੀਟਿੰਗ ਵਿਚ ਚਰਨਜੀਤ ਸਿੰਘ ਕਹਿਲ ਸੰਦੌੜ, ਗੁਰਨਾਮ ਸਿੰਘ ਸਾਹੀ ਕਸਬਾ ਭੁਰਾਲ, ਗੁਰਪ੍ਰੀਤ ਸਿੰਘ ਉਪਲ ਬਈਏਵਾਲ , ਬਲਰਾਜ ਸਿੰਘ ਦੁਲਮਾਂ, ਹਰਜਿੰਦਰ ਸਿੰਘ, ਹਰਮੇਲ ਸਿੰਘ ਪੱਪਾ, ਮਲਕੀਤ ਸਿੰਘ, ਮੁਨਸ਼ੀ ਗੁਰਦੇਵ ਸਿੰਘ, ਮੁਨਸ਼ੀ ਮੱਖਣ ਸਿੰਘ, ਜੱਸੀ ਸੰਦੌੜ, ਮਿੰਦਰ ਸਿੰਘ ਆਦਿ ਹਾਜਰ ਸਨ।
Check Also
ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …
Punjab Post Daily Online Newspaper & Print Media