ਬਟਾਲਾ, 2 ਅਕਤੂਬਰ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਪੰਜਾਬ ਤੇ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਵਿਦਿਆਰਥੀਆਂ ਐਸ ਏ -1 ਦੀ ਪ੍ਰੀਖਿਆ ਲਈ ਗਈ 30 ਸਤੰਬਰ ਨੂੰ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਗਿਆ।ਬੱਚਿਆਂ ਦੇ ਮਾਤਾ ਪਿਤਾ ਦੀ ਹਾਜ਼ਰੀ ਵਿਚ ਬੱਚਿਆਂ ਦੇ ਨਤੀਜੇ ਐਲਾਨੇ ਗਏ । ਕਲਾਸਾਂ ਵਿੱਚੋ ਪਹਿਲੇ , ਦੂਜੇ ਤੇ ਤੀਸਰੇ ਸਥਾਨ ਤੇ ਰਹੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਆ ਗਿਆ। ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਨੇ ਮਾਪੇ ਅਧਿਆਪਕ ਮਿਲਣੀ ਉਪਰੰਤ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਕੂਲ ਵਿਖੇ ਵਿਭਾਗ ਦੀਆਂ ਹਦਾਇਤਾ ਅਨੁਸਾਰ ਹੀ ਮੀਟਿੰਗ ਕਰਵਾਈ , ਜਿਸ ਦਾ ਸੁਨੇਹਾ ਵਿਦਿਆਰਥੀਆਂ ਦੇ ਮਾਪਿਆਂ ਨੂੰ ਗੁਰੂਦੁਆਰੇ ਦੀ ਅਨਾਉਸ ਮੈਂਟ ਤੇ ਵਿਦਿਆਰਥੀਆਂ ਦੁਆਰਾ ਭੇਜੇ ਸੱਦਾ ਪੱਤਰਾਂ ਦੀ ਵਰਤੋਂ ਕੀਤੀ ਗਈ।ਹਰ ਕਲਾਸ ਵਿਚ ਪਹਿਲੀਆਂ ਤਿੰਨ ਪੁਜੀਸਨਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨ ਕੀਤਾ ਗਿਆ।ਅਜਿਹਾ ਕਰਨ ਨਾਲ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਂਵਨਾ ਪੈਦਾ ਹੂੰਦੀ ਹੈ, ਮੁਕਾਬਲੇਬਾਜੀ ਦੇ ਯੁੱਗ ਵਿਦਿਆਰਥੀਆਂ ਮੁਕਾਬਲੇ ਦੀਆਂ ਪ੍ਰੀਖਿਆਵਾ ਵਾਸਤੇ ਤਿਆਰ ਕਰਨ ਮੱਦਦ ਮਿਲਦੀ ਹੈ। ਨਿੱਕੇ ਨਿੱਕੇ ਇਨਾਮ ਹੀ ਵਿਦਿਆਰਥੀਆਂ ਜਿੰਦਗੀ ਵਿਚ ਉਸਾਰੂ ਸੋਚ ਪੈਦਾ ਕਰਦੇ ਹਨ। ਇਸ ਕਰਕੇ ਹੀ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦਿਤੇ ਗਏ ਹਨ।ਇਸ ਮੌਕੇ ਵਿਦਿਅਰਥੀਆਂ ਦੇ ਮਾਪਿਆਂ ਤੋ ਇਲਾਵਾ ਸਕੂਲ ਸਟਾਫ ਵਿਚ ਸੰਪੂਰਨ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ,ਨਰਿੰਦਰ ਸਿੰਘ ਬਿਸ਼ਟ, ਗੁਰਭੇਜ ਸਿੰਘ, ਹਰਜਿੰਦਰ ਕੌਰ, ਮਨਦੀਪ ਕੌਰ, ਰਜਵੰਤ ਕੌਰ, ਸਾਮ ਕੁਮਾਰ, ਪਰਦੀਪ ਕੌਰ,ਨੀਰੂ ਬਾਲਾ, ਸੁਖਬੀਰ ਕੌਰ,ਲਵਲੀ ਸੰਦਲ, ਨੀਲਮ ਕੁਮਾਰੀ, ਰਜਿੰਦਰ ਕੌਰ, ਆਦਿ ਹਾਜਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media