
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਮੁੱਖ ਸੰਸਦੀ ਸਕੱਤਰ ਤੇ ਵਿਧਾਨ ਹਲਕਾ ਪੂਰਬੀ ਤੋਂ ਵਿਧਾਇਕਾ ਡਾ. ਨਵਜੋਤ ਕੌਰ ਨੇ ਹਲਕੇ ਦੇ ਮੋਹਨ ਨਗਰ, ਰਾਮ ਨਗਰ, ਅਜੀਤ ਨਗਰ. ਈਸਟ ਮੋਹਨ ਨਗਰ, ਭਗਤ ਸਿੰਘ ਪੁਰਾ ਆਦਿ ਇਲਾਕਿਆਂ ਵਿੱਚ ਅਕਾਲੀ ਭਜਪਾ ਆਗੁਆਂ ਤੇ ਵਰਕਰਾਂ ਸਮੇਤ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਵਰਕਰਾਂ ਵਲੋਂ ਭਾਜਪਾ ਵਲੋਂ ਭਾਜਪਾ ਵਲੋਂ ਪ੍ਰਧਾਨ ਮੰਤਰੀ ਦੇ ਦਾਅਵੇਦਾਰ ਸ੍ਰੀ ਨਰੇਂਦਰ ਮੋਦੀ, ਸ੍ਰੀ ਅਰੁਣ ਜੇਤਲੀ ਅਤੇ ਸਿੱਧੂ ਦੇ ਹੱਕ ਵਿੱਚ ਨਾਅਰੇ ਵੀ ਲਗਾਏ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜੀਵ ਸ਼ਰਮਾ, ਤਿਲਕ ਰਾਜ, ਅਕਾਲੀ ਆਗੂ ਹਰਜਿੰਦਰ ਸਿੰਘ ਰਾਜਾ ਆਦਿ ਹਾਜਰ ਸਨ।
Check Also
ਖ਼ਾਲਸਾ ਕਾਲਜ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਦੇ ਸਬੰਧ ‘ਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਓ.ਆਰ.ਐਸ ਦਿਵਸ ਨੂੰ …
Punjab Post Daily Online Newspaper & Print Media