Friday, July 3, 2026

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾ ਦੇ ਫੁੱਲ ਭੇਟ

PPN0210201510

ਅੰਮ੍ਰਿਤਸਰ, 2 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਫ਼ਸਰਾਂ/ਮੁਲਾਜ਼ਮਾਂ ਨੇ ਅੱਜ ਸਥਾਨਕ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਅਗਵਾਈ ਹੇਠ ਭਰਵੀ ਇੱਕਤਰਤਾ ਕਰਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਨੂੰ ਜੈ ਜਵਾਨ ਜੈ ਕਿਸਾਨ ਦਾ ਨਾਅਰਾ ਦੇਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੀ ਫ਼ੋਟੋ ਸਾਹਮਣੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਹਨਾਂ ਮਹਾਨ ਸ਼ਖ਼ਸੀਅਤਾਂ ਵੱਲੋਂ ਦਰਸਾਏ ਰਾਹ ‘ਤੇ ਚੱਲਣ ਦਾ ਅਹਿਦ ਲੈਂਦਿਆਂ ਪ੍ਰਣ ਕੀਤਾ ਕਿ ਉਹ ਅਹਿੰਸਾ ਅਤੇ ਸੱਚ ‘ਤੇ ਪਹਿਰਾ ਦੇਣਗੇ।
ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੋਵਾਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਲਾਂ ਕਿਹਾ ਕਿ ਉਨ੍ਹਾਂ ਦੀ ਵਿਚਾਰਧਾਰਾ, ਸਿਧਾਂਤ ਅਤੇ ਜ਼ਿੰਦਗੀ ਵਿੱਚ ਘਾਲੀ ਲਾਮਿਸਾਲ ਘਾਲਣਾ ਦੇਸ਼ ਵਾਸੀਆਂ ਲਈ ਰਹਿੰਦੇ ਸਮੇ ਤੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ। ਸ੍ਰੀ ਭਗਤ ਨੇ ਹਾਜ਼ਰੀਨ ਨੂੰ ਅਹਿਦ ਦਿਵਾਇਆ ਕਿ ਉਹ ਆਪੋ-ਆਪਣੀਆਂ ਡਿਊਟੀਆਂ ਨੂੰ ਪੂਰੀ ਲਗਨ, ਨੇਕ ਨੀਤੀ ਅਤੇ ਮੁਕੰਮਲ ਸਮਰਪਿਤ ਭਾਵਨਾ ਨਾਲ ਨਿਭਾਉਣ।ਉਹਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਉਣਾ ਮਹਾਨ ਸ਼ਖ਼ਸੀਅਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਇਸ ਤਰ੍ਹਾਂ ਲੋਕ ਸੇਵਾ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਕੇ ਅਸੀ ਦੇਸ਼ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਸੋਚੇ ਨਿੱਗਰ ਸਮਾਜ ਅਤੇ ਦੇਸ਼ ਦੀ ਸਥਾਪਨਾ ਕੀਤੀ ਜਾਂ ਸਕਦੀ ਹੈ। ਸ੍ਰੀ ਭਗਤ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਵੱਲੋਂ ਆਜਾਦੀ ਸੰਗਰਾਮ ਵਿੱਚ ਪੂਰੀ ਸਰਗਰਮੀ ਨਾਲ ਨਿਤਰਨ ਤੋ ਇਲਾਵਾ ਵੱਖ-ਵੱਖ ਸਮੇ ਤੇ ਚੁੱਕੇ ਅਸਰਦਾਰ ਕਦਮਾਂ ਤੋਂ ਇਲਾਵਾ ਸ੍ਰੀ ਸ਼ਾਸਤਰੀ ਜੀ ਦੇ ਜੀਵਨ ਨਾਲ ਸੰਬੰਧਤ ਪਹਿਲੂ ਵੀ ਹਾਜ਼ਰੀਨ ਨਾਲ ਸਾਂਝੇ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਸਿੰਘ ਸੰਧੂ, ਸੁਰਿੰਦਰ ਪਾਲ ਆਂਗਰਾ, ਸਹਾਇਕ ਕਮਿਸ਼ਨਰ ਅਮਨਦੀਪ ਕੌਰ, ਡੀ.ਟੀ.ਓ. ਲਵਜੀਤ ਕਲਸੀ, ਐਸ.ਡੀ.ਐਮ ਵਿਮਲ ਸੇਤੀਆ, ਐਸ.ਡੀ.ਐਮ ਅਜਨਾਲਾ ਸੁਰਿੰਦਰ ਸਿੰਘ, ਐਸ.ਡੀ.ਐਮ ਰਾਜੇਸ਼ ਸਰਮਾ ਤੋਂ ਇਲਾਵਾ ਭਾਰੀ ਗਿਣਤੀ ਅਧਿਕਾਰੀਆਂ/ਕਰਮਚਾਰੀਆਂ ਨੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply