Wednesday, March 11, 2026

ਗਾਂਧੀ ਜੈਯੰਤੀ ਮੌਕੇ ਲੇਬਰ ਸ਼ੈਡ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ

PPN0210201514

ਪਠਾਨਕੋਟ, 2 ਅਕਤੂਬਰ (ਪ.ਪ) – ਪਿਛਲੇ ਸਾਲ ਗਾਂਧੀ ਜੈਯੰਤੀ ਮੌਕੇ ਲੇਬਰ ਸ਼ੈਡ ਪਠਾਨਕੋਟ ਤੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਦੇ ਹੋਏ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਸ਼ਹਿਰ ਵਾਸੀਆਂ ਅਤੇ ਨਗਰ ਨਿਗਮ ਦੇ ਸਹਿਯੋਗ ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਵਾਰਡ ਨੰ: 34 ਵਿੱਚ ਸਫ਼ਾਈ ਅਭਿਆਨ ਚਲਾਇਆ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਾਫ਼ ਸਫ਼ਾਈ ਬਹੁਤ ਪਸੰਦ ਸੀ। ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਸਵੱਛ ਭਾਰਤ ਮੁਹਿੰਮ ਅਤੇ ਵਿਕਾਸ ਯਾਤਰਾ ਅਤੇ ਗਰੀਬਾਂ ਦੀ ਮਦਦ ਵਿੱਚ ਵੱਡਮੁਲਾ ਯੋਗਦਾਨ ਪਾਉਣਾ ਚਾਹੀਦਾ ਹੈ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਨੂੰ ਸਾਫ਼ ਸੁਥਰਾ ਅਤੇ ਖੁਸ਼ਹਾਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੱਛ ਭਾਰਤ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਉਣ। ਇਸ ਮੌਕੇ ਹੋਰਨਾਂ ਤੋਂ ਇਲਵਾ ਰੋਹਿਤ ਪੂਰੀ ਨਗਰ ਕੌਂਸਲਰ, ਧਰਮਪਾਲ ਠਾਕੁਰ, ਪ੍ਰਮੋਦ ਪਾਂਦੀ, ਸੁਰੇਸ਼ ਵਰਮਾ, ਰਾਜੀਵ ਮਹਾਜਨ, ਜਤਿੰਦਰ ਮਹਾਜਨ, ਰਾਜਨ ਗੁਲਾਟੀ, ਪਠਾਨੀਆਂ, ਗੁਰਪਾਲ ਠਾਕੁਰ, ਅਰੁਣ ਮਹਾਜਨ, ਬਲਬੀਰ ਮਹਾਜਨ ਅਤੇ ਡਾ. ਆਰ.ਕੇ ਗੁਪਤਾ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply