Tuesday, November 24, 2026

ਬਰਤਾਨੀਆ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰਮ ਕਰਨ ਦੀ ਆਗਿਆ ਸ਼ਲਾਘਾਯੋਗ ਜਥੇ: ਅਵਤਾਰ ਸਿੰਘ

Makkar

ਅੰਮ੍ਰਿਤਸਰ, 2 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆ ਸਰਕਾਰ ਵੱਲੋਂ ਸਿੱਖਾਂ ਨੂੰ ਦਸਤਾਰ ਸਜਾ ਕੇ ਕੰੰਮ ਕਰਨ ਦੀ ਆਗਿਆ ਦੇਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪੰਜ ਕਕਾਰਾਂ ਤੋਂ ਇਲਾਵਾ ਖ਼ਾਲਸਾ ਪੰਥ ਨੂੰ ਦਸਤਾਰ ਦੀ ਦਾਤ ਬਖ਼ਸ਼ ਕੇ ਇਕ ਵੱਖਰੀ ਤੇ ਨਿਰਾਲੀ ਪਹਿਚਾਣ ਦਿੱਤੀ ਹੈ।ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਸਿੱਖ ਨੂੰ ਸਾਬਤ ਸੂਰਤ ਰਹਿਣ ਲਈ ਪ੍ਰੇਰਿਆ ਹੈ, ਉਥੇ ਕੇਸਾਂ ਦੀ ਸੰਭਾਲ ਲਈ ਦਸਤਾਰ ਸਜਾਉਣ ਦਾ ਉਦੇਸ਼ ਵੀ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਇੰਗਲੈਂਡ ਦੇ ਸਿੱਖਾਂ ਨੂੰ ਭਾਵੇਂ ਲੰਮਾ ਸੰਘਰਸ਼ ਕਰਨਾ ਪਿਆ, ਪਰ ਇਹ ਸਾਰੇ ਸਿੱਖ ਪੰਥ ਲਈ ਬੜੇ ਮਾਣ ਵਾਲੀ ਗੱਲ ਹੈ।ਇਸ ਲਈ ਇੰਗਲੈਂਡ ਦੇ ਸਿੱਖ ਵਧਾਈ ਦੇ ਪਾਤਰ ਹਨ। ਉਨ੍ਹਾਂ ਇੰਗਲੈਂਡ ਦੀ ਰੋਜ਼ਗਾਰ ਮੰਤਰੀ ਪ੍ਰੀਤੀ ਪਟੇਲ ਦਾ ਵੀ ਦਸਤਾਰ ਸਜਾਉਣ ਸਬੰਧੀ ਐਲਾਨ ਕਰਨ ਤੇ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਹੁਣ ਬਰਤਾਨੀਆ ਵਿੱਚ ਸਿੱਖਾਂ ਨੂੰ ਕੰਮ ਵਾਲੀਆਂ ਥਾਵਾਂ ਤੇ ਜ਼ਬਰੀ ਹੈਲਮਟ ਪਾਉਣ ਲਈ ਨਹੀਂ ਕਿਹਾ ਜਾਵੇਗਾ ਤੇ ਉਹ ਦਸਮ ਪਿਤਾ ਵੱਲੋਂ ਬਖਸ਼ਿਸ਼ ਦਸਤਾਰ ਸਜਾ ਕੇ ਕੰਮ ਕਰਨਗੇ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply