Wednesday, October 14, 2026

ਕੀ ਹੁਣ ਸਮੁੱਚਾ ਸਿੱਖ, ਪੰਥ ਨਹੀਂ ਰਿਹਾ- ਅਕਾਲ ਪੁਰਖ ਕੀ ਫੌਜ

Advocate Jaswinder Kuljit Singhਅੰਮ੍ਰਿਤਸਰ, 3 ਅਕਤੂਬਰ (ਪੰਜਾਬ ਪੋਸਟ ਬਿਊਰੋ)  ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿ:  ਇਕਬਾਲ ਸਿੰਘ ਵਲੋਂ ਦਿਤੇ ਗਏ ਬਿਆਨ ‘ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਅਕਾਲ ਪੁਰਖ ਕੀ ਫੌਜ ਦੇ ਮੁਖੀ  ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਕੋਅਰਡੀਨੇਟਰ ਕੁਲਜੀਤ ਸਿੰਘ ਸਿੰਘ ਬ੍ਰਦਰਜ਼ ਨੇ ਜਾਰੀ ਕੀਤੇ ਇੱਕ ਸਾਂਝੇ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਗਿ: ਇਕਬਾਲ ਸਿੰਘ ਹੋਰਾਂ ਨੇ ਇਹ ਕਹਿੰਦਿਆਂ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਪੰਜ ਤਖ਼ਤ ਹੀ ਪੰਥ ਹੈ, ਗੁਰੂ ਪੰਥ ਦੀ ਪਰਿਭਾਸ਼ਾ ਹੀ ਬਦਲ ਦਿੱਤੀ ਹੈ।ਉਨਾਂ ਕਿਹਾ ਕਿ ਜੇ ਵਾਕਿਆ ਹੀ ਇਹ ਸਹੀ ਹੈ ਤਾਂ ਇਸ ਬਿਆਨ ਬਾਰੇ ਹੋਰ ਜਥੇਦਾਰਾਂ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।ਉਕਤ ਆਗੂਆਂ ਨੇ ਕਿਹਾ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਗੁਰੂ ਪੰਥ ਦੀ ਪਰਿਭਾਸ਼ਾ ਇਹ ਹੈ ਕਿ ਤਿਆਰ-ਬਰ-ਤਿਆਰ ਸਿੰਘਾਂ ਦੇ ਸਮੁੱਚੇ ਸਮੂਹ ਨੂੰ ‘ਗੁਰੂ ਪੰਥ’ ਆਖਦੇ ਹਨ। ਇਸ ਦੀ ਤਿਆਰੀ ਦਸਾਂ ਗੁਰੂ ਸਾਹਿਬਾਨ ਨੇ ਕੀਤੀ ਅਤੇ ਦਸਮ ਗੁਰੂ ਜੀ ਨੇ ਇਸ ਦਾ ਅੰਤਮ ਸਰੂਪ ਬੰਨ੍ਹ ਕੇ ਗੁਰਿਆਈ ਸੌਂਪੀ।
ਉਨਾਂ ਕਿਹਾ ਕਿ ਗਿ: ਇਕਬਾਲ ਸਿੰਘ ਦੇ ਬਿਆਨ ਤੋਂ ਲੱਗਦਾ ਹੈ ਕਿ ਹੁਣ, ਧੀਰਮਲੀਏ (ਵਡਭਾਗ ਸਿੰਘ ਡੇਰੇ ਵਾਲੇ), ਨਾਮਧਾਰੀਏ ਅਤੇ ਸੌਦਾ ਸਾਧ ਹੀ ਪੰਥ ਹੋਵੇਗਾ ਤੇ ਗੁਰੂ ਨਾਨਕ ਸਾਹਿਬ, ਗੁਰੂ ਗੋਬਿੰਦ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਨਿਸਚਾ ਰੱਖਣ ਵਾਲੇ ਗ਼ੈਰ-ਪੰਥਕ ਹੋ ਜਾਣਗੇ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply