ਬਠਿੰਡਾ, 3 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਖੇਡ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਰਾਹੀਂ ਲੜਕੀਆਂ ਲਈ ਵੱਖ ਵੱਖ ਖੇਡਾਂ ਦੇ ਟੂਰਨਾਂਮੈਂਟ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿਚ ਵੀ ਖਿਡਾਰੀਆਂ ਨੂੰ ਗੇਮਾਂ ਪ੍ਰਤੀ ਜੋ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।ਉਦਘਾਟਨੀ ਸਮਾਰੋਹ ਵਿਚ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਅਤੇ ਹਲਕਾ ਵਿਧਾਇਕ ਬਠਿੰਡਾ ਸ਼ਹਿਰੀ ਨੇ ਜਿਲ੍ਹਾ ਪੱਧਰੀ ਵੂਮੈਨ ਗੇਮਜ ਵਿਚ ਭਾਗ ਲੈਣ ਵਾਲੇ ਸਮੂਹ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡ ਵਿਭਾਗ ਵੱਲੋਂ ਜੋ ਉਕਤ ਮੁਕਾਬਲੇ ਕਰਵਾਏ ਜਾ ਰਹੇ ਹਨ, ਉਨ੍ਹਾਂ ਵਿਚ ਜੇਤੂ ਖਿਡਾਰਨਾਂ ਸਟੇਟ ਪੱਧਰ ਦੇ ਟੂਰਨਾਂਮੈਂਟ ਵਿਚ ਭਾਗ ਲੈ ਸਕਣਗੀਆਂ।ਇਸ ਮੌਕੇ ਸਟੇਜ ਦੀ ਭੂਮਿਕਾ ਮੈਡਮ ਮਨਦੀਪ ਸਿੰਘ ਨਿੱਜੀ ਸਹਾਇਕ ਪਵਿੱਤਰ ਕੌਰ ਏ.ਈ.ਓ ਬਠਿੰਡਾ ਨੇ ਨਿਭਾਈ। ਇਸ ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਸਰੋਜ ਧੀਮਾਨ ਜਿਲ੍ਹਾ ਖੇਡ ਅਫਸਰ ਬਠਿੰਡਾ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਵੂਮੈਨ ਗੇਮਜ ਵਿਚ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਅਥਲੈਟਿਕਸ, ਕਬੱਡੀ, ਖੋਹ ਖੋਹ, ਵਾਲੀਬਾਲ ਗੇਮ ਸਰਕਾਰੀ ਗਰਲਜ ਸੀਨੀਅਰ ਸੰਕੈਡਰੀ ਸਕੂਲ ਬਠਿੰਡਾ, ਬਾਸਕਟਬਾਲ ਪੁਲਿਸ ਪਬਲਿਕ ਸਕੂਲ, ਹੈਂਡਬਾਲ ਸੇਂਟ ਜੇਵੀਅਰ ਸਕੂਲ, ਬੈਡਮਿੰਟਨ ਅਤੇ ਟੇਬਲ ਟੈਨਿਸ ਐਮ ਸਕੂਲ ਬਠਿੰਡਾ ਵਿਖੇ ਆਯੋਜਿਤ ਕੀਤੇ ਗਏ ਹਨ। ਇਸ ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਖਿਡਾਰੀਆਂ ਨੂੰ ਵਿਭਾਗ ਵੱਲੋਂ ਡਾਈਟ ਦਿੱਤੀ ਗਈ। ਜਿਲ੍ਹਾ ਖੇਡ ਅਫਸਰ ਸਰਦਾਰ ਸਰੋਜ ਧੀਮਾਨ ਨੇ ਦੱਸਿਆ ਕਿ ਇਸ ਜਿਲ੍ਹਾ ਪੱਧਰ ਵੂਮੈਨ ਕੰਪੀਟੀਸ਼ਨ ਵਿਚੋਂ ਸਟੇਟ ਪੱਧਰ ਦੇ ਕੰਪੀਟੀਸ਼ਨ ਵਿਚ ਭਾਗ ਲੈਣ ਵਾਲੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਸੁਨੀਲ ਕੁਮਾਰ ਸੀਨੀਅਰ ਸਹਾਇਕ, ਬਲਵਿੰਦਰ ਸਿੰਘ ਤੈਰਾਕੀ ਕੋਚ, ਨਰਿੰਦਰ ਸਿੰਘ ਸਟੈਨੋ, ਅਜੇ ਕੁਮਾਰ ਕਲਰਕ, ਹਰਦੀਪ ਸਿੰਘ ਬਾਕਸਿੰਗ ਕੋਚ, ਮਨਜਿੰਦਰ ਸਿੰਘ ਫੁਟਬਾਲ ਕੋਚ, ਹੁਕਮਜੀਤ ਕੌਰ ਵਾਲੀਬਾਲ ਕੋਚ, ਮਨਪ੍ਰੀਤ ਕੌਰ ਵਾਲੀਬਾਲ ਕੋਚ, ਹਰਨੇਕ ਸਿੰਘ ਅਥਲੈਟਿਕਸ ਕੋਚ, ਰਾਜਵੰਤ ਸਿੰਘ ਹਾਕੀ ਕੋਚ, ਅਵਤਾਰ ਸਿੰਘ ਹਾਕੀ ਕੋਚ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …