Wednesday, March 18, 2026

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸਬ-ਕਮੇਟੀਆਂ ਗਠਿਤ – ਬੇਦੀ

ਅੰਮ੍ਰਿਤਸਰ, 3 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੋਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ 23-24 ਅਕਤੂਬਰ ਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਭ ਤੋਂ ਪਹਿਲੀ ਰਿਸ਼ੈਪਸ਼ਨ ਸਬ-ਕਮੇਟੀ ਵਿੱਚ ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ਼ੋ੍ਰਮਣੀ ਕਮੇਟੀ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਡਾ. ਬਰਜਿੰਦਰ ਸਿੰਘ ‘ਹਮਦਰਦ’ ਸੰਪਾਦਕ ਅਜੀਤ ਅਖ਼ਬਾਰ, ਡਾ. ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਅਵਤਾਰ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਡਾ ਪਰਮਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਡਾ.ਬਲਵੰਤ ਸਿੰਘ ਢਿਲੋਂ ਸਾਬਕਾ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਦੀਪਕ ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜੋਗਾ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਜਗਬੀਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਸਿੱਧੂ ਸਾਬਕਾ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਧਰਮ ਪ੍ਰਚਾਰ ਕਮੇਟੀ, ਕੋ-ਆਰਡੀਨੇਟਰ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਰਿਹਾਇਸ਼ੀ ਸਬ-ਕਮੇਟੀ ਦੇ ਕਨਵੀਨਰ ਡਾ.ਪ੍ਰਿਤਪਾਲ ਸਿੰਘ, ਰਜਿਸਟਰਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਹੋਣਗੇ।ਖਾਣੇ ਅਤੇ ਚਾਹ ਪਾਣੀ ਸਬੰਧੀ ਸਬ-ਕਮੇਟੀ ਵਿੱਚ ਸ. ਸੁਖਵਿੰਦਰ ਸਿੰਘ ਗਰੇਵਾਲ ਸਾਬਕਾ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਡਾ.ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ, ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਤੇ ਸ. ਪਰਮਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਲੰਗਰ/ਕੈਟਰਿੰਗ ਸਬ-ਕਮੇਟੀ ਵਿੱਚ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ, ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼ੋ੍ਰਮਣੀ ਕਮੇਟੀ, ਡਾ. ਪਰਮਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਸ਼ੋ੍ਰਮਣੀ ਕਮੇਟੀ ਤੇ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਹੋਣਗੇ।ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਸਬ-ਕਮੇਟੀ ਵਿੱਚ ਡਾ.ਜਸਪ੍ਰੀਤ ਸਿੰਘ ਉਬਰਾਏ, ਬਾਬਾ ਬੰਦਾ ਸਿੰਘ ਬਹਾਦਰ ਬਹਾਦਰਗੜ੍ਹ ਇੰਜੀਨੀਅਰਿੰਗ ਕਾਲਜ, ਸ੍ਰੀ ਫਤਹਿਗੜ੍ਹ ਸਾਹਿਬ ਇਸ ਕਮੇਟੀ ਦੇ ਕਨਵੀਨਰ ਹੋਣਗੇ।
ਸਜਾਵਟ ਸਬ-ਕਮੇਟੀ ਵਿੱਚ ਪ੍ਰਿੰਸੀਪਲ, ਬਾਬਾ ਬੰਦਾ ਸਿੰਘ ਬਹਾਦਰਗੜ੍ਹ ਇੰਜੀਨੀਅਰਿੰਗ ਕਾਲਜ, ਸ੍ਰੀ ਫ਼ਤਹਿਗੜ੍ਹ ਸਾਹਿਬ ਕਨਵੀਨਰ ਹੋਣਗੇ।ਫਾਈਲ ਕਵਰ ਸਬ-ਕਮੇਟੀ ਵਿੱਚ ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼ੋ੍ਰਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ.ਪਰਮਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ. ਅਨੁਰਾਗ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।ਸ.ਬੇਦੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਨਮਾਨ ਚਿੰਨ੍ਹ ਸਬ ਕਮੇਟੀ ਵਿੱਚ ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜ਼ੂਕੇਸ਼ਨ ਸ਼ੋ੍ਰਮਣੀ ਕਮੇਟੀ, ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਧਰਮ ਪ੍ਰਚਾਰ ਕਮੇਟੀ, ਸ. ਅਨੁਰਾਗ ਸਿੰਘ ਤੇ ਸ. ਮਨਪ੍ਰੀਤ ਸਿੰਘ ਐਕਸੀਅਨ ਸ਼ੋ੍ਰਮਣੀ ਕਮੇਟੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਤੋਂ ਇਲਾਵਾ ਮਾਨ ਭੱਤਾ ਸੇਵਾਫਲ ਸਬ-ਕਮੇਟੀ, ਹੋਰਡਿੰਗਜ਼, ਇਸ਼ਤਿਹਾਰ ਸਬ-ਕਮੇਟੀ ਵਿੱਚ ਡਾ.ਜਗਬੀਰ ਸਿੰਘ ਪ੍ਰੋਫੈਸਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ.ਪਰਮਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਤੇ ਸ. ਅਨੁਰਾਗ ਸਿੰਘ ਸ਼ਾਮਲ ਹਨ।ਮੀਡੀਆ ਸਬ-ਕਮੇਟੀ ਵਿੱਚ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ, ਡਾ.ਕੰਵਲਜੀਤ ਸਿੰਘ ਡੀਨ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਸ. ਰਿਪਦੁਮਨ ਸਿੰਘ ਮੁਖੀ ਜਰਨਲਿਜ਼ਮ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਸ. ਗੁਰਦਰਸ਼ਨ ਸਿੰਘ ਬਾਹੀਆ ਸ਼ਾਮਲ ਹਨ।ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੂੰ ਇਸ ਸੰਮੇਲਨ ਦੀ ਸੰਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ।ਟਰਾਂਸਪੋਰਟ ਸਬ-ਕਮੇਟੀ ਵਿੱਚ ਡਾ.ਪਰਮਜੀਤ ਸਿੰਘ ਵਧੀਕ ਸਕੱਤਰ, ਸ਼ੋ੍ਰਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਸ਼ੋ੍ਰਮਣੀ ਕਮੇਟੀ ਤੋਂ ਇਲਾਵਾ ਸ. ਨਰਜਿੰਦਰ ਸਿੰਘ ਸੇਖੋਂ, ਚੀਫ ਸਕਿਊਰਿਟੀ ਅਫਸਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਸ੍ਰੀ ਫ਼ਤਹਿਗੜ੍ਹ ਸਾਹਿਬ ਇਸ ਕਮੇਟੀ ਦੇ ਮੈਂਬਰ ਹੋਣਗੇ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply