Wednesday, March 18, 2026

ਸੈਦੋਕੇ ਦੀ ਦਿੱਖ ਬਦਲਣ ਲਈ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ

PPN0310201522
ਚੌਂਕ ਮਹਿਤਾ, ਖੁਜ਼ਾਲਾ, 3 ਅਕਤੂਬਰ (ਜੋਗਿੰਦਰ ਸਿੰਘ ਮਾਣਾ, ਸਿੰਕਦਰ ਸਿੰਘ ਖਾਲਸਾ) – ਨਜਦੀਕੀ ਪਿੰਡ ਸੈਦੋਕੇ ਵਿਖੇ ਸਰਪੰਚ ਭੁਪਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਬੀ.ਸੀ ਵਿੰਗ ਪੰਜਾਬ ਦੀ ਅਗਵਾਈ ਵਿਚ ਪਿੰਡ ਦੀਆਂ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾ ਰਹੇ ਹਨ।ਪਿੰਡ ਵਿਚਲੀ ਮੁੱਖ ਗਲੀ ਜਿਸ ਨੂੰ ਪਿਛਲੇ 40 ਸਾਲਾ ਤੋ ਸਮੇ ਦੀਆਂ ਸਰਕਾਰਾਂ ਵੱਲੋ ਨਜਰ ਅੰਦਾਜ ਕੀਤਾ ਜਾ ਰਿਹਾ ਸੀ ਗਲੀ ਵਿਚ ਹਰ ਸਮੇ ਗੰਦਾ ਪਾਣੀ ਖੜ੍ਹਾ ਰਹਿਣ ਨਾਲ ਭਾਰੀ ਗੰਦਗੀ ਦੇ ਚੱਲਦਿਆਂ ਲੋਕਾਂ ਨੂੰ ਬਿਮਾਰੀਆਂ ਨਾਲ ਜੂਝਣਾ ਪੈ ਰਿਹਾ ਸੀ ਅਤੇ ਪਿੰਡ ਦੀ ਅੱਧੀ ਤੋ ਜਿਆਦਾ ਅਬਾਦੀ ਇਸ ਪ੍ਰੇਸ਼ਾਨੀ ਨਾਲ ਪ੍ਰਭਾਇਤ ਹੋ ਰਹੀ ਸੀ।ਪਿੰਡ ਵਾਸੀਆਂ ਦੀ ਪੁਰਜੋਰ ਮੰਗ ਤੇ ਸਰਪੰਚ ਨੇ ਪਹਿਲ ਦੇ ਅਧਾਰ ਤੇ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਕੇ ਲੋਕਾਂ ਨੂੰ ਵੱਡੀ ਸਮੱਸਿਆ ਤੋ ਨਿਜਾਤ ਦਿਵਾਈ।ਸਰਪੰਚ ਭੁਪਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀ ਛੱਡੀ ਜਾਵੇਗੀ।ਇਸ ਮੌਕੇ- ਜਥੇ ਜੋਗਿੰਦਰ ਸਿੰਘ ਬੋਹੜ, ਪ੍ਰਧਾਨ ਗਗਨਦੀਪ ਸਿੰਘ ਰੰਧਾਵਾ, ਸਰਬਜੀਤ ਸਿੰਘ ਸ਼ੱਬਾ, ਜਥੇ ਸਰਦੂਲ ਸਿੰਘ, ਹਰੀ ਸਿੰਘ, ਜਥੇ ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply