Wednesday, June 10, 2026

ਮੁੱਖ ਮੰਤਰੀ ਸ. ਬਾਦਲ ਵੱਲੋਂ ਬਟਾਲਾ ਹਲਕੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਮਨਜ਼ੂਰੀ – ਲੋਧੀਨੰਗਲ

PPN0410201504

ਬਟਾਲਾ, 4 ਅਕਤੂਬਰ (ਨਰਿੰਦਰ ਬਰਨਾਲ) – ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਚੰਡੀਗੜ੍ਹ ਵਿਖੇ ਬਟਾਲਾ ਹਲਕੇ ਦੇ ਵੱਡੇ ਪ੍ਰੋਜੈਕਟਾਂ ਨੂੰ ਮਨਜੂਰੀ ਦੇ ਦਿੱਤੀ ਹੈ, ਜਿਸ ਲਈ ਬਟਾਲਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਸ਼ਹਿਰ ਦੇ ਅਕਾਲੀ ਕੌਂਸਲਰਾਂ ਤੇ ਹਲਕੇ ਦੇ ਸਮੁੱਚੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ।ਬਟਾਲਾ ਦੇ ਮਨਜੂਰ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਸ. ਲਖਬੀਰ ਸਿੰਘ ਨੇ ਦੱਸਿਆ ਕਿ ਅੱਜ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਮੁੱਖ ਮੰਤਰੀ ਸ. ਬਾਦਲ ਨੇ ਬਟਾਲਾ ਸ਼ਹਿਰ ਤੋਂ ਸ੍ਰੀ ਅੱਚਲ ਸਾਹਿਬ ਤੱਕ ਸੜਕ ਨੂੰ 4 ਮਾਰਗੀ ਬਣਾਉਣ ਤੇ ਸੜਕ ਦੇ ਦੋਵੇਂ ਪਾਸੇ ਫੁੱਟਪਾਥ ਤੇ ਲਾਈਟਾਂ ਲਾਉਣ ਦੇ ਪ੍ਰੋਜੈਕਟ ਨੂੰ ਮਨਜੂਰੀ ਦਿੱਤੀ ਹੈ।ਸ. ਲੋਧੀਨੰਗਲ ਨੇ ਕਿਹਾ ਕਿ ਸ੍ਰੀ ਅੱਚਲ ਸਾਹਿਬ ਤੱਕ ਸੜਕ ਦੇ ਇਸ ਪ੍ਰੋਜੈਕਟ ਨਾਲ ਸ਼ਰਧਾਲੂਆਂ ਨੂੰ ਵੱਡਾ ਫਾਇਦਾ ਪਹੁੰਚੇਗਾ।ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਬਾਦਲ ਨੇ ਬਟਾਲਾ ਸ਼ਹਿਰ ਵਿੱਚ ਕਾਹਨੂਵਾਨ ਰੋਡ ‘ਤੇ ਵਿਸ਼ਵਕਰਮਾਂ ਭਵਨ ਬਣਾਉਣ, ਧਰਮਪੁਰਾ ਕਲੋਨੀ ਦੇ ਸਰਕਾਰੀ ਸਕੂਲ ਦੀ ਨਵੀਂ ਬਿਲਡਿੰਗ ਬਣਾਉਣ, ਬਟਾਲਾ ਸ਼ਹਿਰ ਵਿੱਚੋਂ ਲੰਗਦੇ ਹੰਸਲੀ ਨਾਲੇ ਦੇ ਸੁੰਦਰੀਕਰਨ ਪ੍ਰੋਜੈਕਟ, ਹਲਕੇ ਦੀਆਂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ ਹੈ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਮੁੱਖ ਮੰਤਰੀ ਸ. ਬਾਦਲ ਨੇ ਉਪਰੋਕਤ ਪ੍ਰੋਜੈਕਟਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਕਰਨ ਦੀ ਗੱਲ ਕਹੀ ਹੈ।ਉਨ੍ਹਾਂ ਕਿਹਾ ਕਿ ਬਟਾਲਾ ਹਲਕਾ ਮੁੱੱਖ ਮੰਤਰੀ ਸ. ਬਾਦਲ ਦਾ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਪਾਸ ਕਰਨ ਲਈ ਧੰਨਵਾਦੀ ਹੈ ਅਤੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨਾਲ ਬਟਾਲਾ ਸ਼ਹਿਰ ਤੇ ਸਮੁੱਚੇ ਹਲਕੇ ‘ਚ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਵੇਗੀ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply