Thursday, September 19, 2024

ਅਖਿਲ ਭਾਰਤੀ 84 ਦੰਗਾ ਪੀੜਤ ਰਾਹਤ ਕਮੇਟੀ ਨੇ ਫੂਕਿਆ ਕੈਪਟਨ ਦਾ ਪੁਤਲਾ

ਕੈਪਟਨ  ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਵਾਲੇ ਬਿਆਨ ਬਾਰੇ ਤੁਰੰਤ ਮਾਫੀ ਮੰਗਣ- ਭੋਗਲ

PPN200404

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਵਲੋਂ ਨਵੰਬਰ 1984 ਵਿੱਚ ਦਿਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਮੰਨੇ ਜਾਂਦੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਇਸੇ ਬਿਆਨ ਤੋਂ ਖਫਾ ਹੋਏ ਸਿੱਖ ਕਲਤੇਆਮ ਦਾ ਸ਼ਿਕਾਰ ਹੋਏ ਪ੍ਰੀਵਾਰਾਂ ਵਲੋਂ ਅੱਜ ਸਥਾਨਕ ਕਚਿਹਰੀ ਚੌਕ ਵਿਖੇ ਅਖਿਲ ਭਾਰਤੀ 84 ਦੰਗਾ ਪੀੜਤ ਰਾਹਤ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਦੀ ਅਗਵਾਈ ਹੇਠ ਵਲੋਂ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁੱਤਲਾ ਫੂਕ ਕੇ ਮੁਜਾਹਰਾ ਕੀਤਾ ਗਿਆ। ਪੁੱਤਲਾ ਫੂਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਸ੍ਰ. ਭੋਗਲ ਨੇ ਕਿਹਾ ਕਿ ਦੋ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਦਾ ਜੋ ਬਿਆਨ ਦਿਤਾ ਸੀ ਉਸ ਨਾਲ ਸਿੱਖ ਹਿਰਦਿਆਂ ਨੂੰ ਵੱਡੀ ਸੱਟ ਵੱਜੀ ਹੈ ਅਤੇ ਸਿਖਾਂ ਦੇ ਮਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ 30 ਸਾਲ ਬੀਤ ਜਾਣ ‘ਤੇ ਵੀ ਕਾਂਗਰਸ ਦੇ ਰਵੱਈਏ ‘ਚ ਕੋਈ ਖਾਸ ਅੰਤਰ ਨਹੀ ਆਇਆ ਅਤੇ ਉਸ ਦੀਆਂ ਸਿੱਖ ਵਿਰੋਧੀ ਸਰਗਰਮੀਆਂ ਜਾਰੀ ਹਨ। ਭੋਗਲ ਨੇ ਕਿਹਾ ਕਿ ਕਾਂਗਰਸੀਆਂ ਵਲੋਂ ਦੋਸ਼ ਲਾਇਆ ਜਾਂਦਾ ਹੈ ਕਿ ਸਿੱਖ ਚੋਣਾਂ ਦੌਰਾਨ 84 ਦਾ ਜਿੰਨ ਬੋਤਲ ਚੋਂ ਬਾਹਰ ਕੱਢਿਆ ਜਾਂਦਾ ਹੈ , ਲੇਕਿਨ ਇਸ ਵਿੱਚ ਕੋਈ ਸੱਚਾਈ ਨਹੀਂ ਹੈ ਕਿਉਂਕਿ ਲੋਕਤੰਤਰੀ ਦੇਸ਼ ਭਾਰਤ ਵਿੱਚ ਸਿੱਖਾਂ ਨਾਲ ਜੋ ਬੇਇਨਸਾਫੀ ਹੋਈ, ਉਸ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਨਾਂ ਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਕਿਹਾ ਕਿ ਕੈਪਟਨ ਆਪਣਾ ਸੰਤੁਲਨ ਖੋਹ ਬੈਠੇ ਹਨ, ਅਤੇ ਊਟ ਪਟਾਂਗ ਬਿਆਨ ਦੇ ਰਹੇ ਹਨ। ਭੋਗਲ ਨੇ ਚਿਤਾਵਨੀ ਦਿੱਤੀ ਕਿ ਕੈਪਟਨ ਇਸ ਬਿਆਨ ਬਾਰੇ ਤੁਰੰਤ ਮਾਫੀ ਮੰਗਣ, ਅਗਰ ਉਹ ਅਜਿਹਾ ਨਹੀ ਕਰਦੇ ਤਾਂ ਸਿੱਖ ਕੌਮ ਉਨਾਂ ਨੂੰ ਹਰਗਿਜ਼ ਵੀ ਮਾਫ ਨਹੀ ਕਰੇਗੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਮੇਰ ਸਿੰਘ ਭੰਗਾਲੀ ਖੁਰਦ, ਨਵਜੀਤ ਸਿੰਘ ਵਰਿਆਮ ਨੰਗਲ, ਬਲਜਿੰਦਰ ਸਿੰਘ, ਗੁਰਚਰਨਜੀਤ ਸਿੰਘ, ਜਗਮੋਹਨ ਸਿੰਘ ਸ਼ਾਂਤ, ਗੁਰਿੰਦਰ ਸਿੰਘ, ਗੁਰਦੀਫ ਸਿੰਘ ਗੋਲਡੀ ਆਦਿ ਵੀ ਮੌਜੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 40 ਦਿਨਾਂ ਬਾਅਦ ਭਾਰਤ ਪੁੱਜਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply