Sunday, December 22, 2024

ਬਾਬਾ ਈਸ਼ਰ ਸਿੰਘ ਜੀ ਦੇ ਬਰਸੀ ਸਮਾਗਮਾਂ ਦੀ ਸਮਾਪਤੀ 8 ਅਕਤੂਬਰ ਨੂੰ

9 ਅਕਤੂਬਰ ਨੂੰ ਰੋਕੋ ਕੈਂਸਰ ਸੰਸਥਾ ਵੱਲੋਂ ਲੱਗੇਗਾ ਮੁਫ਼ਤ ਜਾਂਚ ਕੈਂਪ

PPN0410201507

ਸੰਦੌੜ, 04 ਅਕਤੂਬਰ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਸੰਪਰਦਾਇ ਨਾਨਕਸਰ ਠਾਠ ਦੇ ਮੁਖੀ ਧੰਨ ਧੰਨ ਬਾਬਾ ਨੰਦ ਸਿੰਘ ਜੀ ਅਤੇ ਉਨ੍ਹਾਂ ਤੋ ਵਰੋਸਾਏ ਬਾਬਾ ਈਸ਼ਰ ਸਿੰਘ ਜੀ ਦੇ ਮੁੱਖ ਸੇਵਾਦਾਰ ਸੱਚਖੰਡ ਵਾਸੀ ਬਾਬਾ ਜਗੀਰ ਸਿੰਘ ਜੀ ਦੇ ਤਪ ਅਸਥਾਨ ਨਾਨਕਸਰ ਠਾਠ ਮਾਨਾਂ ਪਤੀ ਬੜੂੰਦੀ ਵਿਖੇ ਉਨ੍ਹਾਂ ਤੋਂ ਵਰੋਸਾਏ ਬਾਬਾ ਧੰਨਾ ਸਿੰਘ ਜੀ ਦੇ ਦੇਖ ਰੇਖ ਹੇਠ ਬਾਬਾ ਈਸ਼ਰ ਸਿੰਘ ਜੀ ਦੀ 52ਵੀ ਸਲਾਨਾ ਬਰਸੀ ਦੇ ਸਮਾਗਮ ਜੋ ਕਿ 13 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ 26 ਰੋਜ਼ਾ ਮਹਾਨ ਜਪ ਤਪ ਸਮਾਗਮ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨਤਾ 8 ਅਕਤੂਬਰ ਨੂੰ ਹੋਵੇਗੀ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ 8 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਰੈਣ ਸਬਾਈ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਨਾਨਕਸਰ ਸੰਪਰਦਾਇ ਦੇ ਸਮੂਹ ਮਹਾਂਪੁਰਸ਼, ਤਖ਼ਤ ਸਾਹਿਬਾਨ ਦੇ ਜਥੇਦਾਰ, ਵਿਸ਼ਵ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ, ਢਾਡੀ ਜਥੇ ਹਾਜ਼ਰੀਆਂ ਭਰ ਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਕਥਾ ਕੀਰਤਨ ਰਾਹੀ ਨਿਹਾਲ ਕਰਨਗੇ।ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ਤੇ ਰੋਕੇ ਕੈਂਸਰ ਸੰਸਥਾ ਵੱਲੋਂ 9 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸਾਮ 5 ਵਜੇ ਤਕ ਮੁਫ਼ਤ ਕੈਂਸਰ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਇਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply