Monday, December 23, 2024

ਯੋਗ ਵਿਅਕਤੀਆਂ ਲਈ ਬੁਢਾਪਾ ਪੈਨਸ਼ਨ ਦੇ ਫਾਰਮ ਭਰਨ ਲਈ ਕੈਂਪ ਲਗਾਏ – ਅਸ਼ਵਨੀ ਸ਼ਰਮਾ

PPN0410201513

ਪਠਾਨਕੋਟ, 4 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਪੈਨਸ਼ਨ ਦਾ ਲਾਭ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦੇਣ ਲਈ ਯੋਗ ਵਿਅਕਤੀਆਂ ਦੇ ਫਾਰਮ ਭਰਨ ਵਾਸਤੇ ਵੱਖ ਵੱਖ ਵਾਰਡਾਂ ਦੇ ਨਗਰ ਕੌਂਸਲਰਾਂ ਅਤੇ ਭਾਜਪਾ ਵਰਕਰਾਂ ਦੇ ਸਹਿਯੋਗ ਨਾਲ ਕੈਂਪ ਲਗਾਏ ਗਏ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਪ੍ਰੋਗਰਾਮ ਤਹਿਤ ਵਾਰਡ ਨੰ: 21 ਵਿੱਚ ਨੀਨਾ ਦੇਵੀ, ਵਾਰਡ ਨੰ: 23 ਵਿੱਚ ਸ਼ਮਸ਼ੇਰ ਠਾਕੁਰ, ਵਾਰਡ ਨੰ: 28 ਵਿੱਚ ਬਿੱਟੂ, ਵਾਰਡ ਨੰ: 32 ਵਿੱਚ ਵੀਨੂ ਅਤੇ ਦਵਿੰਦਰ ਬੰਟੀ ਦੀ ਨਿਗਰਾਨੀ ਵਿੱਚ ਫਾਰਮ ਭਰਾਏ ਗਏ।ਇਸ ਕੰਮ ਲਈ ਸ਼੍ਰੀਮਤੀ ਉਮਾ ਕੁਮਾਰੀ ਸੀ.ਡੀ.ਪੀ.ਓ. ਆਂਗਨਬਾੜੀ ਵਰਕਰਾਂ ਦੇ ਨਾਲ ਮੌਕੇ ਤੇ ਮੌਜ਼ੂਦ ਸਨ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਦੇਣ ਲਈ ਉਨ੍ਹਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
ਇਸ ਮੌਕੇ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਏ ਸਰਵੇ ਵਿੱਚ ਕੁਝ ਵਿਅਕਤੀਆਂ ਦੀ ਪੈਨਸ਼ਨ ਕਟੀ ਗਈ ਸੀ। ਉਨ੍ਹਾਂ ਦੇ ਫਾਰਮ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਦੁਬਾਰਾ ਦਰੁਸਤ ਕਰ ਭੇਜੇ ਜਾ ਰਹੇ ਹਨ ਅਤੇ ਜਿੰਨ੍ਹਾਂ ਯੋਗ ਵਿਅਕਤੀਆਂ ਨੇ ਅਜੇ ਤੱਕ ਫਾਰਮ ਨਹੀਂ ਭਰੇ ਹਨ, ਉਹ ਵੀ ਆਪਣੇ ਫਾਰਮ ਭਰਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਯੋਗ ਵਿਅਕਤੀਆਂ ਦੇ ਕੁਝ ਤਕਨੀਕੀ ਕਮੀਆਂ ਕਾਰਨ ਪੈਨਸ਼ਨ ਰੁੱਕੀ ਜਾਂ ਕਟੀ ਗਈ ਸੀ, ਉਨ੍ਹਾਂ ਦੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਪੈਨਸ਼ਨ ਸ਼ੁਰੂ ਕੀਤੀ ਜਾਵੇਗੀ। ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਭਰਵਾਏ ਜਾ ਰਹੇ ਫਾਰਮ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਲਈ ਵੱਖ ਵੱਖ ਤਰ੍ਹਾਂ ਦੀਆਂ ਯੋਜਨਾਵਾਂ ਚਲਾ ਰਹੀ ਹੈ। ਜਿਸ ਲਈ ਮਜ਼ਦੂਰਾਂ ਨੂੰ ਸਰਕਾਰੀ ਫੀਸ 145 ਰੁਪਏ ਦਾ ਡਰਾਫ਼ਟ ਆਪਣੇ ਫਾਰਮ ਦੇ ਨਾਲ ਲਗਵਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੋਈ ਵੀ ਪੈਸਾ ਖਰਚ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਤੋਂ ਬਾਅਦ ਮਜ਼ਦੂਰ ਅਤੇ ਉਸ ਦੇ ਪਰਿਵਾਰ ਨੂੰ ਕਈ ਤਰ੍ਹਾਂ ਦੀ ਯੋਜਨਾਵਾਂ ਦਾ ਲਾਭ ਮਿਲੇਗਾ। ਜਿਸ ਦੀ ਜਾਣਕਾਰੀ ਮੌਕੇ ਤੇ ਹਾਜ਼ਰ ਅਧਿਕਾਰੀਆਂ ਵੱਲੋਂ ਵਿਸਥਾਰ ਪੂਰਵਕ ਦਿੱਤੀ ਗਈ।ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply