ਅੰਮ੍ਰਿਤਸਰ, 5 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਨਤੀਜਿਆਂ ਵਿਚ ਸਥਾਨਕ ਖਾਲਸਾ ਕਾਲਜ ਆਫ ਐਜੂਕੇਸ਼ਨ ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਬ੍ਰਾਂਚ ਨੇ ਸਾਂਝੇ ਤੌਰ ‘ਤੇ ਚੈਂਪੀਅਨ ਟਰਾਫੀ ਪ੍ਰਾਪਤ ਕੀਤੀ ਅਤੇ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੂਜੇ ਅਤੇ ਐਮ.ਜੀ.ਐਨ. ਕਾਲਜ ਆਫ ਐਜੂਕੇਸ਼ਨ ਤੀਜੇ ਸਥਾਨ ‘ਤੇ ਰਿਹਾ। ਮੇਲੇ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਡੀਨ, ਵਿਦਿਆਰਥੀ ਭਲਾਈ, ਪ੍ਰੋ. ਅਮਰਜੀਤ ਸਿੰਘ ਸਿੱਧੂ ਨੇ ਕੀਤੀ। ਡੀ.ਏ.ਵੀ. ਇੰਸਟੀਚਿਊਟ ਆਫ ਇੰਜ. ਐਂਡ ਟੈਕਨਾਲੋਜੀ ਦੇ ਡਾਇਰੈਕਟਰ ਤੇ ਨਾਮਵਰ ਵਿਗਿਆਨੀ, ਡਾ. ਮਨੋਜ ਕੁਮਾਰ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਡਾ. ਮਨੋਜ ਕੁਮਾਰ ਨੇ ਕਿਹਾ ਕਿ ਇਸ ਫੈਸਟੀਵਲ ਵਿਚ ਭਾਗ ਲੈਣ ਵਾਲੇ ਵਿਦਿਆਰਥੀ ਭਵਿੱਖ ਦੇ ਅਧਿਆਪਕ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਦਿਆਰਥੀਆਂ ਦੀ ਸ਼ਖਸੀਅਤ ਨੂੰ ਨਿਖਾਰਨ ਵਿਚ ਇਸ ਯੁਵਕ ਮੇਲੇ ਦੇ ਤਜ਼ਰਬੇ ਦਾ ਲਾਹਾ ਲੈਂਦੇ ਹੋਏ ਉਪਰਾਲੇ ਕਰਨ। ਡਾ. ਸਿੱਧੂ ਨੇ ਕਿਹਾ ਕਿ ਸਟੇਜ ‘ਤੇ ਪੇਸ਼ਕਾਰੀ ਕਰਨ ਨਾਲ ਵਿਦਿਆਰਥੀਆਂ ਦਾ ਉਤਸ਼ਾਹ ਅਤੇ ਆਤਮ ਵਿਸ਼ਵਾਸ ਵੱਧਦਾ ਹੈ ਅਤੇ ਹਰ ਵਿਦਿਆਰਥੀ ਨੂੰ ਅਜਿਹੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਮਹਿਮਾਨਾਂ ਨੂੰ ਜੀ-ਆਇਆਂ ਆਖਿਆ, ਨਤੀਜੇ ਘੋਸ਼ਿਤ ਕੀਤੇ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਪ੍ਰੋ. ਅਮਰਜੀਤ ਸਿੰਘ ਸਿੱਧੂ, ਡਾ. ਜਗਜੀਤ ਕੌਰ ਅਤੇ ਡਾ. ਮਨੋਜ ਕੁਮਾਰ ਨੇ ਜੇਤੂ ਵਿਦਿਆਰਥੀ ਕਲਾਕਾਰਾਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media