ਪੱਟੀ, 5 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:) ਤਰਨ ਤਾਰਨ ਪਰਮਜੀਤ ਸਿੰਘ ਵੱਲੋਂ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਪੱਟੀ ਦੇ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਨੂੰ ਵੱਖ-ਵੱਖ ਸਕੂਲਾਂ ਦਾ ਕਾਰਜਭਾਰ ਦਿੱਤਾ ਗਿਆ ਹੈ। ਜਿਸ ਨੂੰ ਸੰਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਪ੍ਰਿੰਸੀਪਲ ਜੋਸ਼ੀ ਨੇ ਸਬੰਧਿਤ ਸਕੂਲਾਂ ਦੇ ਦਫਤਰੀ ਅਮਲੇ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਜੋਸ਼ੀ ਨੇ ਕਿਹਾ ਕਿ ਵਿਭਾਗ ਵੱਲੋਂ ਮੰਗੀ ਗਈ ਹਰੇਕ ਸੂਚਨਾ ਸਕੂਲਾਂ ਵੱਲੋਂ ਸਮੇਂ ਸਿਰ ਦਿੱਤੀ ਜਾਵੇ ਅਤੇ ਵਿਭਾਗੀ ਦਿਸ਼ਾ-ਨਿਰਦੇਸ਼ਾਂ ਦੀ ਪਹਿਲ ਦੇ ਅਧਾਰ ਤੇ ਪਾਲਣਾਂ ਕਰਨਾ ਯਕੀਣੀ ਬਣਾਈਆ ਜਾਵੇ, ਸਕੂਲਾਂ ਦੇ ਤਨਖਾਹ ਬਿੱਲ ਸਮੇਂ ਸਿਰ ਤਿਆਰ ਕਰਕੇ ਸਕੂਲ ਮੁਖੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਲੱਸਟਰ ਅਧੀਨ ਆਉਂਦੇ ਸਮੂਹ ਸਕੂਲ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਸਕੂਲ ਦੀ ਵਿਭਾਗ ਵੱਲੋਂ ਮੰਗੀ ਜਾਂਦੀ ਸੂਚਨਾ ਸਮੇਂ ਸਿਰ ਭੇਜਣੀ ਯਕੀਣੀ ਬਣਾਉਣ।
ਇਸ ਮੌਕੇ ਵੱਖ-ਵੱਖ ਸਕੂਲਾਂ ਦਾ ਸਟਾਫ, ਮੈਡਮ ਨਿਸ਼ਾ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਘਰਿਆਲਾ, ਵਰਿੰਦਰ ਸਿੰਘ ਸਸਸਸ ਕੰਨਿਆ ਖਾਲੜਾ, ਹਰਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ, ਜਗਦੀਸ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ, ਗਗਨਦੀਪ ਸਿੰਘ ਕੰਪਿਊਟਰ ਅਧਿਆਪਕ, ਸੇਵਕ ਸਿੰਘ, ਸਰਕਾਰੀ ਹਾਈ ਸਕੂਲ ਦਿਆਲਪੁਰਾ, ਹਰਜਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ, ਮੈਡਮ ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਰਤੋਵਾਲ ਅਤੇ ਰਵੀ ਪ੍ਰਕਾਸ਼ ਆਦਿ ਹਾਜ਼ਿਰ ਸਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media