Tuesday, June 16, 2026

ਵਿੱਦਿਅਕ ਸ਼ੈਸ਼ਨ 2016-17 ਵਿੱਚ ਸਰਕਾਰੀ ਕਾਲਜ ਪਠਾਨਕੋਟ ਵਿਖੇ ਕਲਾਸਾਂ ਦੀ ਸ਼ੁਰੂਆਤ

PPN0610201518ਪਠਾਨਕੋਟ, 5 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਉੱਚੇਰੀ, ਸਸਤੀ ਅਤੇ ਮਿਆਰੀ ਸਿੱਖਿਆ ਮੁਹਈਆ ਕਰਵਾਉਣ ਲਈ 14.29 ਕਰੋੜ ਰੁਪਏ ਦੀ ਲਾਗਤ ਨਾਲ ਲਮੀਣੀ ਪਠਾਨਕੋਟ ਵਿਖੇ ਉਸਾਰੇ ਜਾ ਰਹੇ ਸਰਕਾਰੀ ਕਾਲਜ ਵਿੱਚ ਆਉਂਦੇ ਵਿੱਦਿਅਕ ਸ਼ੈਸ਼ਨ 2016-17 ਦੌਰਾਨ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਕਰਕੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕਰਦਿਆਂ ਦੱਸਿਆ ਕਿ ਇਸ ਕਾਲਜ ਦੀ ਇਮਾਰਤ ਲਗਭਗ ਮੁਕੰਮਲ ਹੋ ਗਈ ਹੈ ਅਤੇ ਸਫੈਦੀ ਦਾ ਕੰਮ ਚੱਲ ਰਿਹਾ ਹੈ।ਉਨ੍ਹਾਂ ਦੱਸਿਆ ਕਿ ਨਵੇਂ ਸਾਲ ਦੌਰਾਨ ਇਹ ਕਾਲਜ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਅਕਾਲੀ ਭਾਜਪਾ ਸਰਕਾਰ ਵੱਲੋਂ ਵਿਦਿਆ ਦੇ ਤੋਹਫੇ ਵਜੋਂ ਸਮਰਪਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕਾਲਜ ਦੀ ਇਮਾਰਤ ਦੋ ਮੰਜਿਲੀ ਬਣਾਈ ਗਈ ਹੈ। ਜਿਸ ਵਿੱਚ ਤਿੰਨ ਬਲਾਕ, ਪ੍ਰਬੰਧਕੀ, ਸਾਇੰਸ ਅਤੇ ਆਰਟਸ ਬਲਾਕ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਕਾਲਜ ਦੀ ਇਮਾਰਤ ਦਾ ਕਵਰਡ ਏਰੀਆ 80 ਹਜ਼ਾਰ ਸਕੇਅਰ ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਜਿੱਥੇ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੂੰ ਮਿਆਰੀ, ਉਚੇਰੀ ਅਤੇ ਸੱਸਤੀ ਸਿੱਖਿਆ ਦੀ ਸਹੂਲਤ ਮਿਲੇਗੀ, ਉੱਥੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਲਈ ਦੂਸਰੇ ਜ਼ਿਲਿਆਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਬਣਨ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਬੱਚੇ ਵੀ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣਗੇ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਹਰ ਨਾਗਰਿਕ ਨੂੰ ਸਿੱਖਿਆ ਮੁਹਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਕਾਸ ਲਈ ਪਿਛਲੇ ਮਾਲੀ ਸਾਲ ਦੌਰਾਨ 3 ਕਰੋੜ 45 ਲੱਖ 49 ਹਾਜ਼ਰ ਰੁਪਏ ਖਰਚ ਕੀਤੇ ਗਏ ਹਨ ਅਤੇ ਵੱਖ ਵੱਖ ਸਕੂਲਾਂ ਵਿੱਚ ਆਰਟ ਐਂਡ ਕਰਾਫਟ ਦੀਆਂ ਜਮਾਤਾਂ ਲਈ 2.70 ਕਰੋੜ ਰੁਪਏ ਖਰਚ ਕਰਕੇ 54 ਕਮਰੇ ਬਣਾਏ ਗਏ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਇਮਾਰਤਾਂ ਦੀ ਮੁਰੰਮਤ ‘ਤੇ 50 ਲੱਖ ਰੁਪਏ ਅਤੇ ਹਾਈ ਸਕੂਲਾਂ ਲਈ ਸਾਇੰਸ ਕਿੱਟਾਂ ਖਰੀਦਣ ਲਈ 13 ਲੱਖ ਰੁਪਏ ਖਰਚ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਮਾਈ ਭਾਗੋ ਸਕੀਮ ਤਹਿਤ ਜ਼ਿਲ੍ਹੇ ਵਿੱਚ ਗਿਆਰਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ 7228 ਸਾਇਕਲ ਵੰਡੇ ਗਏ ਹਨ।ਉਨ੍ਹਾਂ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹਈਆ ਕੀਤੀਆਂ ਜਾ ਰਹੀਆਂ ਹਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply