ਅੰਮ੍ਰਿਤਸਰ, ੫ ਅਕਤੂਬਰ (ਜਗਦੀਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਅੱਜ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਈਸਟ ਅਤੇ ਸੰਸਥਾ ‘ਸਾਥੀ’ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ‘ਨਸ਼ਿਆਂ ਦੀ ਲਾਹਨਤ’ ਸੰਬੰਧੀ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ. ਬਾਰਡਰ ਰੇਂਜ ਨੇ ਮੁੱਖ ਬੁਲਾਰੇ ਵਜੋਂ ਅਤੇ ਸz. ਸਤਿੰਦਰਬੀਰ ਸਿੰਘ ਜਿਲ੍ਹਾ ਸਿਖਿਆ ਅਫਸਰ ਅਤੇ ਸ਼੍ਰੀ ਸਤਬੀਰ ਪਵਾਰ ਚੀਫ਼ ਮੇਨੇਜਰ ਸਟੇਟ ਬੈਂਕ ਆਫ ਇੰਡੀਆ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਸਕੂਲ ਦੇ ਮੈਂਬਰ ਇੰਚਾਰਜ ਅਤੇ ਰੋਟਰੀ ਪੈਟਰਨ ਸz. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਮੁ’ਖ ਮਹਿਮਾਨ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਵਿਸ਼ੇਸ਼ ਮਹਿਮਾਨਾਂ ਸz. ਸਤਿੰਦਰਬੀਰ ਸਿੰਘ ਅਤੇ ਸ਼੍ਰੀ ਸਤਬੀਰ ਪਵਾਰ ਦਾ ਸਕੂਲ ਪਹੁੰਚਣ ਤੇ ਨਿੱਘਾ ਸੁਆਗਤ ਕੀਤਾ । ਡਾ: ਧਰਮਵੀਰ ਸਿੰਘ ਨੇ ਉਹਨਾਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ । ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਾਹਨਤ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਵੱਖੁਵੱਖ ਪ੍ਰਕਾਰ ਦੇ ਨਸ਼ੇ ਅਤੇ ਉਹਨਾਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ।ਉਹਨਾਂ ਇਹ ਵੀ ਦੱਸਿਆਂ ਕਿ ਕਿਵੇਂ ਅੱਜ ਦੀ ਨੌਜੁਆਨ ਪੀੜੀ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਸਰੀਰਕ, ਮਾਨਸਿਕ, ਸਮਾਜਿਕ, ਭਾਵਨਾਤਮਕ ਅਤੇ ਆਰਥਿਕ ਤੌਰ ਤੇ ਆਪਣਾ ਨੁਕਸਾਨ ਕਰ ਰਹੇ ਹਨ।ਅਜਿਹੇ ਨੌਜੁਆਨ ਕੇਵਲ ਆਪਣੀ ਜ਼ਿੰਦਗੀ ਹੀ ਤਬਾਹ ਨਹੀਂ ਕਰਦੇ ਸਗੋਂ ਆਪਣੇ ਨਾਲ ਜੁੜੇ ਪਰਿਵਾਰ, ਸਮਾਜ ਅਤੇ ਦੇਸ਼ ਨੂੰ ਵੀ ਨੁਕਸਾਨ ਪਹੁੰਚਾਉਂਦੇ ਹਨ।ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਣ ਅਤੇ ਇਸਦੇ ਵਿਰੋਧ ਵਿੱਚ ਡਟਣ ਲਈ ਪ੍ਰੇਰਿਤ ਕੀਤਾ।ਉਹਨਾਂ ਇਹ ਵੀ ਦੱਸਿਆ ਕਿ ਨਸ਼ਿਆਂ ਵਿੱਚ ਫਸੇ ਵਿਅਕਤੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸਰਕਾਰ ਅਤੇ ਸਧਾਰਨ ਨਾਗਰਿਕਾਂ ਦੁਆਰਾ ਕਿਵੇਂ ਮਦਦ ਕੀਤੀ ਜਾ ਸਕਦੀ ਹੈ । ਸੈਮੀਨਾਰ ਦੇ ਅੰਤ ਵਿੱਚ ਉਹਨਾਂ ਸਾਰੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੀ ਵਰਤੋਂ ਨਾ ਕਰਨ ਦਾ ਵਚਨ ਲਿਆ।ਸਕੂਲ ਵੱਲੋਂ ਮੁੱਖ ਮਹਿਮਾਨ ਕੁੰਵਰ ਵਿਜੇ ਪ੍ਰਤਾਪ ਸਿੰਘ, ਜਿਲ੍ਹਾ ਸਿਖਿਆ ਅਫਸਰ ਸz. ਸਤਿੰਦਰਬੀਰ ਸਿੰਘ ਅਤੇ ਸ਼੍ਰੀ ਸਤਬੀਰ ਪਵਾਰ ਮੈਨੇਜਰ ਸਟੇਟ ਬੈਂਕ ਆਫ ਇੰਡੀਆ ਨੂੰ ਸਨਮਾਨ ਚਿੰਨ੍ਹ ਅਤੇ ਦੁਸ਼ਾਲਾਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਸ਼੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਨਸ਼ਿਆਂ ਦੇ ਵਿਰੁੱਧ ਲਿਖੀ ਗਈ ਪੁਸਤਕ ਵੀ ਰਿਲੀਜ਼ ਕੀਤੀ ਗਈ।ਸੈਮੀਨਾਰ ਦੇ ਅੰਤ ਵਿੱਚ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਜਿਹਨਾਂ ਵਿੱਚ ਸ਼੍ਰੀ ਸਤਬੀਰ ਪਵਾਰ ਚੀਫ਼ ਮੈਨੇਜਰ ਸਟੇਟ ਬੈਂਕ ਆਫ ਇੰਡੀਆ, ਸz. ਸਤਿੰਦਰਬੀਰ ਸਿੰਘ ਜ਼ਿਲਾ ਸਿਖਿਆ ਅਫਸਰ, ਡਾ: ਪੁਰਸ਼ੋਤਮ ਲਾਲ ਸੱਕਤਰ ਰੋਟਰੀ, ਸ਼੍ਰੀ ਜਤਿੰਦਰ ਮਹਿਰਾ ਪ੍ਰੈਜੀਡੈਂਟ, ਇੰਜੀ: ਪੀ. ਐਸ. ਗਰੋਵਰ ਜਿਲ੍ਹਾ ਸੱਕਤਰ ਰੋਟਰੀ, ਡਾ: ਵਿਭਾਕਰ ਸ਼ਰਮਾ, ਸ਼੍ਰੀ ਬੀ. ਐਸ. ਕਲਸੀ, ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਲ ਸਨ ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media