ਅੰਮ੍ਰਿਤਸਰ, 5 ਅਕਤੂਬਰ (ਗੁਰਪੀਤ ਸਿੰਘ) – ਸੁਰਜੀਤ ਸਿੰਘ ਗਿੱਲ ਮੈਂਬਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਮੈਨੇਜਮੈਂਟ ਬੋਰਡ ਅਬਚਲ ਨਗਰ ਨੰਦੇੜ ਸਾਹਿਬ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ।ਉਹ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਡਾਕਟਰ ਰੂਪ ਸਿੰਘ ਸਕੱਤਰ ਨੂੰ ਮਿਲੇ।ਡਾਕਟਰ ਰੂਪ ਸਿੰਘ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ।ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਸ. ਸੁਰਜੀਤ ਸਿੰਘ ਗਿੱਲ ਮੈਂਬਰ ਨੇ ਡਾਕਟਰ ਰੂਪ ਸਿੰਘ ਦਾ ਧੰਨਵਾਦ ਕੀਤਾ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਓ ਐੱਸ ਡੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਤੇ ਸ. ਪਰਮਿੰਦਰ ਸਿੰਘ ਸਾਬਕਾ ਇੰਚਾਰਜ ਯਾਤਰਾ ਵਿਭਾਗ ਆਦਿ ਸ਼ਾਮਲ ਸਨ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media