Saturday, May 23, 2026

 ਗਿਆਨੀ ਮੱਲ ਸਿੰਘ ਉਪਰ ਹੋਇਆ ਕਾਤਲਾਨਾ ਹਮਲਾ ਮੰਦਭਾਗਾ – ਗਿ: ਗੁਰਬਚਨ ਸਿੰਘ

Giani-Gurbachan-Singh1

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਉਪਰ ਹੋਏ ਕਾਤਲਾਨਾ ਹਮਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਪੰਥ ਵਰਗੀ ਸਭਿਅਕ ਕੌਮ ਵਿਚ ਅਜਿਹਾ ਵਰਤਾਰਾ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਅਜਿਹੀ ਘਟਨਾਂ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜੀ ਹੈ ਜੋ ਅਜੋਕੇ ਦੌਰ ਵਿਚ ਕੌਮ ਲਈ ਸ਼ਰਮਿੰਦਗੀ ਦਾ ਕਾਰਨ ਬਣਨਗੀਆਂ, ਜਿਸ ਬਾਰੇ ਸਿੱਖ ਜਗਤ ਨੂੰ ਸੁਚੇਤ ਹੋਣ ਦੀ ਜਰੂਰਤ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਨੇ ਡੇਰਾ ਸਿਰਸਾ ਸਬੰਧੀ ਜੋ ਫੈਸਲਾ ਦਿੱਤਾ ਸੀ ਉਹ ਕੌਮ ਦੀ ਏਕਤਾ, ਸਦਭਾਵਨਾ ਅਤੇ ਆਪਸੀ ਪਿਆਰ ਦੀ ਭਾਵਨਾ ਨੂੰ ਸਨਮੁੱਖ ਰੱਖ ਕੇ ਲਿਆ ਗਿਆ ਸੀ।ਉਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਕਮੇਟੀ ਦਾ ਗਠਿਨ ਕੀਤਾ ਗਿਆ ਹੈ, ਇਸ ਫੈਸਲੇ ਸਬੰਧੀ ਕੋਈ ਵੀ ਵਿਅਕਤੀ ਆਪਣੇ ਵਿਚਾਰ ਜਾਂ ਰਾਇ ਇਸ ਕਮੇਟੀ ਨੂੰ ਲਿਖਤੀ ਦੇ ਸਕਦਾ ਹੈ।ਜਿਸ ਉਪਰ ਵਿਚਾਰ ਕੀਤੀ ਜਾ ਸਕਦੀ ਹੈ।ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿ: ਗੁਰਬਚਨ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਅਸੱਭਿਅਕ ਵਰਤਾਰੇ ਕੌਮ ਲਈ ਨੁਕਸਾਨਦੇਹ ਹੀ ਸਾਬਤ ਹੋਣਗੇ। ਸਾਨੂੰ ਆਪਸੀ ਭਰਮ-ਭੁਲੇਖੇ ਮਿਲ ਬੈਠ ਕੇ ਹੀ ਦੂਰ ਕਰਨੇ ਚਾਹੀਦੇ ਹਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply