ਅੰਮ੍ਰਿਤਸਰ, 6 ਅਕਤੂਬਰ (ਗੁਰਚਰਨ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਵੁਮੈਨ ਫੈਸਟੀਵਲ ਬਹੁ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ 9 ਬਲਾਕਾਂ ਤੋਂ 1500 ਦੇ ਕਰੀਬ ਖਿਡਾਰਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਾਜੀਵ ਗਾਂਧੀ ਖੇਲ ਅਭਿਆਨ ਤਹਿਤ ਐਥਲੈਟਿਕਸ, ਵਾਲੀਬਾਲ, ਕਬੱਡੀ, ਹੈਂਡਬਾਲ, ਹਾਕੀ, ਤੈਰਾਕੀ, ਟੇਬਲ ਟੈਨਿਸ, ਜਿਮਨਾਸਟਿਕ, ਬਾਸਕਟਬਾਲ, ਬੈਡਮਿੰਟਨ, ਲਾਅਨ ਟੈਨਿਸ ਅਤੇ ਖੋ-ਖੋ ਦੇ ਮੁਕਾਬਲੇ ਹੋਏ। ਇਸ ਮੌਕੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਜ਼ਿਲ੍ਹਾ ਖੇਡ ਅਫ਼ਸਰ ਹਰਪਾਲਜੀਤ ਕੌਰ ਸੰਧੂ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਖੇਡ ਮੁਕਾਬਲਿਆਂ ਦੌਰਾਨ ਘਰ ਦੀ ਰਸੋਈ ਤੇ ਵਿਹੜੇ ਤੱਕ ਸੀਮਤ ਰਹਿਣ ਵਾਲੀਆਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਅਤੇ ਰੁਤਬਾ ਹਾਸਲ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ 17 ਤੋਂ 19 ਅਕਤੂਬਰ ਤੱਕ ਸੰਗਰੂਰ ਵਿਖੇ ਪੰਜਾਬ ਸਰਕਾਰ ਤੇ ਪੰਜਾਬ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਵੂਮੈਨ ਫੈਸਟੀਵਲ ਦੇ ਵੱਖ-ਵੱਖ ਬਹੁ ਖੇਡ ਮਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੀਆਂ 3000 ਖਿਡਾਰਨਾਂ ਵਿਚੋਂ ਵੱਡੀ ਗਿਣਤੀ ਅੰਮ੍ਰਿਤਸਰ ਜ਼ਿਲ੍ਹੇ ਦੀ ਹੋਵੇਗੀ।
ਇਸ ਦੌਰਾਨ ਹੈਂਡਬਾਲ ਮੁਕਾਬਲਿਆਂ ਵਿਚ ਖਾਲਸਾ ਕਾਲਜ ਫਾਰ ਵੁਮੈਨ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਦੂਸਰੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਖਾਲਸਾ ਤੀਸਰੇ ਸਥਾਨ ‘ਤੇ ਰਹੇ। ਇਸੇ ਤਰ੍ਹਾਂ ਵਾਲੀਬਾਲ ਵਿੱਚ ਜੀ. ਐਨ. ਡੀ. ਯੂ ਕੈਂਪਸ ਪਹਿਲੇ, ਖਾਲਸਾ ਕਾਲਜ ਦੂਸਰੇ ਜਦਕਿ ਖਾਲਸਾ ਕਾਲਜ ਫਾਰ ਵੁਮੈਨ ਤੀਸਰੇ ਸਥਾਨ ‘ਤੇ ਰਿਹਾ। ਕਬੱਡੀ ਮੁਕਾਬਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਕਲੱਬ (ਬਾਲੀਆ) ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ ਦੂਸਰੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਤੀਸਰੇ ਸਥਾਨ ‘ਤੇ ਰਹੇ। ਇਸੇ ਤਰ੍ਹਾਂ ਹਾਕੀ ਮੁਕਾਬਲਿਆਂ ਵਿੱਚ ਬੀ. ਬੀ. ਕੇ ਡੀ. ਏ. ਵੀ ਕਾਲਜ ਫਾਰ ਵੁਮੈਨ ਪਹਿਲੇ, ਖਾਲਸਾ ਕਾਲਜ ਫਾਰ ਵੁਮੈਨ ਦੂਸਰੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਤੀਸਰੇ ਸਥਾਨ ‘ਤੇ ਰਹੇ।
ਇਸ ਮੌਕੇ ਸੀਨੀਅਰ ਸਹਾਇਕ ਗੁਰਿੰਦਰ ਸਿੰਘ ਹੁੰਦਲ, ਗਰਾਊਂਡ ਸੁਪਰਵਾਈਜ਼ਰ ਮੁਖਤਾਰ ਮਸੀਹ, ਨੇਹਾ ਚਾਵਲਾ, ਸਮਾਜ ਸੇਵਕਾ ਮੈਡਮ ਜਗਬੀਰ ਕੌਰ, ਹਰਪ੍ਰੀਤ ਕੌਰ, ਵੇਟ ਲਿਫਟਿੰਗ ਕੋਚ ਅਮਰੀਕ ਸਿੰਘ, ਸਾਫਟਬਾਲ ਕੋਚ ਇੰਦਰਵੀਰ ਸਿੰਘ, ਹੈਂਡਬਾਲ ਕੋਚ ਜਸਵੰਤ ਸਿੰਘ ਢਿੱਲੋਂ, ਹਾਕੀ ਕੋਚ ਮਨਮਿੰਦਰ ਸਿੰਘ, ਐਥਲੈਟਿਕਸ ਕੋਚ ਮਨੋਹਰ ਸਿੰਘ, ਜਿਮਨਾਸਟਿਕ ਕੋਚ ਸ਼ਲਿੰਦਰ ਕੁਮਾਰ ਤੇ ਰਜਨੀ ਸੈਣੀ, ਜੂਡੋ ਕੋਚ ਕਰਮਜੀਤ ਸਿੰਘ, ਬੈਡਮਿੰਟਨ ਕੋਚ ਰੇਨੂੰ ਵਰਮਾ, ਖੋ ਖੋ ਕੋਚ ਅਮਿਤ ਕੁਮਾਰ, ਰਾਜਨ ਕੁਮਾਰ ਤੇ ਮੁਨੀਸ਼ ਕੁਮਾਰ, ਤੈਰਾਕੀ ਕੋਚ ਵਿਨੋਦ ਸਾਂਗਵਾਨ, ਕਬੱਡੀ ਕੋਚ ਸਮਸ਼ੇਰ ਸਿੰਘ ਬਹਾਦਰ, ਫੁੱਟਬਾਲ ਕੋਚ ਖੁਸ਼ਵੰਤ ਸਿੰਘ, ਕੋਚ ਨਰਿੰਦਰ ਸਿੰਘ, ਵਾਲੀਬਾਲ ਕੋਚ ਮੈਡਮ ਮਨਜੀਤ ਕੌਰ ਸੰਧੂ ਅਤੇ ਕਬੱਡੀ ਕੋਚ ਮਿਸ ਨੀਤੂ ਆਦਿ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …