ਅੰਮ੍ਰਿਤਸਰ, 5 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਯੂ.ਜੀ.ਸੀ. ਦੀ ਸਵੱਛ ਭਾਰਤ ਸਕੀਮ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਚ ਕਲਾਸਾਂ ਦੀ ਸਫਾਈ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਸਾਰੀਆਂ ਕਲਾਸਾਂ ਦੇ ਬੱਚਿਆਂ ਨੇ ਵੱਧ ਚੜ੍ਹ ਦੇ ਹਿੱਸਾ ਲਿਆ।ਮੁਕਾਬਲੇ ਦੌਰਾਨ ਸਬੰਧਤ ਕਲਾਸਾਂ ਦੇ ਵਿਦਿਆਰਥੀਆਂ ਨੇ ਦੀਵਾਰਾਂ, ਬੈਂਚ, ਵਾਈਟ/ਬਲੈਕ ਬੋਰਡ, ਸਵਿਚ ਬੋਰਡ, ਲੈਕਚਰ ਸਟੈਂਡ ਅਤੇ ਆਲੇ ਦੁਆਲੇ ਦੀ ਸਾਫ-ਸਫਾਈ ਕਰਨ ਦੇ ਨਾਲ-ਨਾਲ ਕਈ ਰੁੱਖ ਵੀ ਲਗਾਏ।
ਮੁਖੀ, ਵਿਭਾਗ ਦੀ ਨਿਗਰਾਨੀ ਹੇਠ ਗਠਿਤ ਕਮੇਟੀ ਦੁਆਰਾ ਕਲਾਸਾਂ ਦਾ ਦੌਰਾ ਕੀਤਾ ਅਤੇ ਸਫਾਈ ਦੇ ਮਾਪਦੰਡਾਂ ਦਾ ਨਿਰੀਖਣ ਕੀਤਾ ਗਿਆ। ਸਮੂਹ ਵਿਚਾਰ ਵਟਾਂਦਰੇ ਤੋਂ ਬਾਅਦ ਕਮੇਟੀ ਨੇ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਕੀਤਾ ਜਿਸ ਵਿਚ ਐਮ.ਐਸ.ਸੀ. (ਆਨਰਜ਼ ਸਕੂਲ) ਇਕਨਾਮਿਕਸ, ਸਮੈਸਟਰ ਤੀਜਾ ਅਤੇ ਬੀ.ਐਸ.ਸੀ. (ਆਨਰਜ਼ ਸਕੂਲ) ਇਕਨਾਮਿਕਸ, ਸਮੈਸਟਰ ਪੰਜਵਾਂ ਦੇ ਵਿਦਿਆਰਥੀਆਂ ਨੇ ਬਾਜੀ ਮਾਰੀ। ਇਸ ਮੌਕੇ ਤੇ ਡਾ. ਅਮਰਜੀਤ ਸਿੰਘ ਸਿੱਧੂ, ਡੀਨ ਵਿਦਿਆਰਥੀ ਭਲਾਈ ਨੇ ਦੋਹਾਂ ਕਲਾਸਾਂ ਦੇ ਸੀ.ਆਰਜ਼. ਨੂੰ ਸਾਂਝੀ ਟਰਾਫੀ ਪ੍ਰਦਾਨ ਕੀਤੀ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media