Wednesday, July 29, 2026

ਪਠਾਨਕੋਟ ਦੀਆਂ ਮੰਡੀਆਂ ‘ਚ 5 ਅਕਤੂਬਰ ਤੱਕ 90 ਮੀਟਰਿਕ ਟਨ ਝੋਨੇ ਦੀ ਆਮਦ – ਡਿਪਟੀ ਕਮਿਸ਼ਨਰ

DC Sukhwinder Singh Pathankot

ਪਠਾਨਕੋਟ, 6 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 5 ਅਕਤੂਬਰ ਤੱਕ 90 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਹੈ।ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ ਅਤੇ ਜੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇ।ਉਨ੍ਹਾ ਨੇ ਇਹ ਵੀ ਹਦਾਇਤ ਕੀਤੀ ਕਿ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨੂੰ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਚੁਕਿਆ ਜਾਵੇ ਅਤੇ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨਾ ਸਾਫ਼ ਅਤੇ ਸੁਕਾ ਕੇ ਲਿਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਲਈ ਮੰਡੀਆਂ ਵਿੱਚ ਜਿਆਦਾ ਦੇਰ ਨਾ ਰੁਕਣਾ ਪਵੇ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply