Wednesday, November 4, 2026

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀਆਂ ਤਿਆਰੀਆਂ ਦਾ ਮੁਲਾਂਕਣ ਹੋਇਆ – ਬੇਦੀ

PPN0610201514

ਅੰਮ੍ਰਿਤਸਰ, 6 ਅਕਤੂਬਰ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼ੋ੍ਰਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਤੇ ਭਵਿ’ਖ ਦੀ ਚਿੰਤਾ ਕਰਦਿਆਂ ਗਲੋਬਲ ਪ’ਧਰੀ ਚਰਚਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 23 ਤੇ 24 ਅਕਤੂਬਰ ਨੂੰ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੰਮੇਲਨ ਵਿਚ ਵਿਸ਼ਵੀਕਰਨ ਦੇ ਦੌਰ ਵਿਚ ਪੰਜਾਬੀ ਦੇ ਸਥਾਨ ਤੇ ਚਰਚਾ ਦੇ ਨਾਲੁਨਾਲ ਪੰਜਾਬੀ ਗਲੋਬਲੀ ਪਾਸਾਰ ਅਤੇ ਦਰਪੇਸ਼ ਚਣੌਤੀਆਂ ਨੂੰ ਵੀ ਵਿਚਾਰ ਚਰਚਾ ਦਾ ਕੇਂਦਰ ਬਿੰਦੂ ਬਣਾਇਆ ਜਾਵੇਗਾ। ਇਸੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਡਾ: ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਪ੍ਰਧਾਨਗੀ ਹੇਠ ਸਬੁਕਮੇਟੀ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ। ਜਿਸ ਵਿੱਚ ਪ੍ਰਿੰਸੀਪਲ ਡਾ: ਐਸ ਐਸ ਲਾਂਬਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਡਾ: ਜਤਿੰਦਰ ਸਿੰਘ ਸਿੱਧੂ ਪ੍ਰਿੰਸੀਪਲ ਮਾਤਾ ਗੁਜਰੀ ਕਾਲਜ, ਡਾ: ਧਰਮਿੰਦਰ ਸਿੰਘ ਉੱਭਾ ਡਾਇਰੈਕਟਰ, ਡਾਇਰੈਕਟੋਰੇਟ ਅੇਜੂਕੇਸ਼ਨ ਸ਼ੋ੍ਰਮਣੀ ਕਮੇਟੀ, ਡਾ: ਪ੍ਰਿਤਪਾਲ ਸਿੰਘ, ਡਾ: ਅਨੁਰਾਗ ਸਿੰਘ, ਡਾ: ਕਵਲਜੀਤ ਸਿੰਘ, ਡਾ: ਜਗਬੀਰ ਸਿੰਘ, ਸ: ਦਿਲਜੀਤ ਸਿੰਘ ਬੇਦੀ, ਸ: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸz: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ: ਜਗਜੀਤ ਸਿੰਘ ਮੀਤ ਸਕੱਤਰ, ਸ: ਮਨਪ੍ਰੀਤ ਸਿੰਘ ਅੇਕਸੀਅਨ, ਸ: ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ: ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਆਦਿ ਸ਼ਾਮਲ ਸਨ।
ਇਕੱਤਰਤਾ ਦੇ ਮਨੋਰਥ ਬਾਰੇ ਜਾਣਕਾਰੀ ਦੇਂਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮਾਂੁਬੋਲੀ ਮਨੁਖ ਦੇ ਜੀਵਨ ਦਾ ਮਹ’ਤਵਪੂਰਨ ਅੰਗ ਹੈ ਜੋ ਉਸਦੀ ਨਿ’ਜੀ ਅਤੇ ਸਭਿਆਚਾਰਕ ਵਿਰਾਸਤ ਨੂੰ ਅਗਾਂਹ ਤੋਰਦੀ ਹੈ। ਇਸ ਦੇ ਨਾਲ ਹੀ ਮਾਂ ਬੋਲੀ ਕਿਸੇ ਕੌਮ ਅਤੇ ਸਮਾਜ ਦੀ ਵਿਲ’ਖਣਤਾ, ਸਥਿਰਤਾ ਅਤੇ ਗਹਿਰਾਈ ਨੂੰ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਕੌਮ ਨੇ ਆਪਣੀ ਮਾਂੁਬੋਲੀ ਦੀ ਵਡਿਆਈ ਅਤੇ ਮਹ’ਤਤਾ ਨੂੰ ਸਮਝਿਆ ਹੈ, ਉਸਦੀ ਹੋਂਦ ਚਿਰ ਸਦੀਵ ਬਣੀ ਰਹੀ ਹੈ। ਸ: ਬੇਦੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸਮਾਜਿਕ, ਸਭਿਆਚਾਰਕ ਸਬੰਧ ਦਾ ਮੁ’ਢ ਹੋਣ ਦੇ ਨਾਲ ਹੀ ਆਤਮਿਕ ਵਿਕਾਸ ਦਾ ਜ਼ਰੀਆ ਵੀ ਹੈ। ਪੰਜਾਬੀ ਦੇ ਅਖ’ਰ ਗਿਆਨ ਤੋਂ ਬਿਨਾਂ ਅਸੀਂ ਗੁਰਬਾਣੀ ਦੇ ਗਿਆਨ ਭੰਡਾਰ ਨੂੰ ਨਹੀਂ ਸਮਝ ਸਕਦੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੇ ਪ੍ਰਬੰਧਕੀ ਨੁਕਤੇ ਨਿਗਾਹ ਤੋਂ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖੁਵੱਖ ਪ੍ਰਬੰਧਾਂ ਬਾਰੇ ਵੱਖੁਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਅਨੁਸਾਰ ਡਾ: ਰੂਪ ਸਿੰਘ ਵੱਲੋਂ ਲਗਾ ਦਿੱਤੀਆਂ ਗਈਆਂ ਹਨ। ਜਿਨ੍ਹਾਂ ਦੀ ਅੰਤਿਮ ਤੇ ਵਿਸਥਾਰ ਤਫਸਰਾ ੧੩ ਤਾਰੀਖ ਨੂੰ ਮੁੜ ਸੱਦੀ ਗਈ ਇਕੱਤਰਤਾ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹਿਮਾਨਾ ਦੀ ਆਓ ਭਗਤ ਅਤੇ ਰਿਹਾਇਸ਼ ਆਦਿ ਲਈ ਵਿਸ਼ੇਸ਼ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਗੁਰਦਿੱਤ ਸਿੰਘ ਆਡੀਟੋਰੀਅਮ ਵਿੱਚ ਹੋਣ ਵਾਲੇ ਇਸ ਸਮਾਗਮ ਦੀ ਅੰਤਿਮ ਰੂਪ ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਚਿੱਤਰ ਪ੍ਰਦਰਸ਼ਨੀ ਅਤੇ ਵੱਖੁਵੱਖ ਯੂਨੀਵਰਸਿਟੀਆਂ ਤੇ ਪਬਲੀਸ਼ਰਾਂ ਵੱਲੋਂ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲੱਗਣਗੀਆਂ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਸਮੁੱਚੇ ਪ੍ਰਬੰਧਾਂ ਅਤੇ ਬਾਹਰੋਂ ਆਉਣ ਵਾਲੇ ਡੈਲੀਗੇਟਾਂ, ਵਿਦਵਾਨਾ, ਕਲਾਕਾਰਾਂ ਦੇ ਸਵਾਗਤ ਲਈ ਵੀ ਵੱਖੁਵੱਖ ਅਧਿਕਾਰੀਆਂ ਨੂੰ ਸੇਵਾ ਸੌਂਪੀ ਗਈ ਹੈ।
ਸ: ਬੇਦੀ ਨੇ ਦੱਸਿਆ ਕਿ 24 ਅਕਤੂਬਰ ਨੂੰ ਅੰਮ੍ਰਿਤ ਵੇਲੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਭਾਈ ਗੁਰਮਤਿ ਸਿੰਘ ਸ਼ਾਂਤ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਆਸਾ ਜੀ ਦੀ ਵਾਰ ਦਾ ਕੀਰਤਨ ਕਰਨਗੇ। ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸ਼ਬਦ ਵਿਚਾਰ ਕਰਨਗੇ। ਡਾ: ਗੁਰਨਾਮ ਸਿੰਘ ਮੁਖੀ ਅਤੇ ਡੀਨ ਸੰਗੀਤ ਵਿਭਾਗ ਪੰਜਾਬੀ ਯੁਨੀਵਰਸਿਟੀ ਪਟਿਆਲਾ ਅਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੰਤੀ ਸਾਜਾਂ ਨਾਲ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਮੌਕੇ ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜਟ, ਸ: ਬਿਕਰਮਜੀਤ ਸਿੰਘ ਧਰਮ ਪ੍ਰਚਾਰ ਕਮੇਟੀ, ਸz: ਜਤਿੰਦਰ ਸਿੰਘ ਸ਼ੋ੍ਰਮਣੀ ਕਮੇਟੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply