ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁਖੀ ਮੁਆਫੀ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੇ ਅੱਜ ਦੇਰ ਸ਼ਾਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕੀਤੀ, ਉਨਾਂ ਦੇ ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਸ੍ਰ. ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ ।ਕੋਈ ਦੋ ਘੰਟੇ ਦੇ ਕਰੀਬ ਚੱਲੀ ਇਸ ਮੁਲਾਕਾਤ ਮੌਕੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਦੇ ਜਨਰਲ ਸਕੱਤਰ ਸ੍ਰ. ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।ਦੇਰ ਸ਼ਾਮ 6.00 ਵਜੇ ਅਚਨਚੇਤ ਹੀ ਕਮੇਟੀ ਪਰਧਾਨ ਸ੍ਰ. ਅਵਤਾਰ ਸਿੰਘ ਮੱਕੜ ਦੀ ਗਿਆਨੀ ਗੁਰਬਚਨ ਸਿੰਘ ਦੀ ਰਿਹਾਇਸ਼ ਤੇ ਆਮਦ ਨੇ ਕਮੇਟੀ ਅਧਿਕਾਰੀਆਂ ਨੂੰ ਵੀ ਹੈਰਾਨੀ ਵਿੱਚ ਪਾ ਦਿੱਤਾ।ਮੀਟਿੰਗ ਦੌਰਾਨ ਹੋਈਆਂ ਵਿਚਾਰਾਂ ਬਾਰੇ ਪੁੱਛੇ ਜਾਣ ਤੇ ਸ੍ਰ. ਮੱਕੜ ਨੇ ਪਹਿਲਾ ਤਾਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ, ਲੇਕਿਨ ਬਾਰ ਬਾਰ ਪੁੱਛੇ ਜਾਣ ਤੇ ਕਿਹਾ ‘ਜੋ ਤੁਸੀਂ ਸੋਚਦੇ ਹੋ ਅਜੇਹਾ ਕੁੱਝ ਨਹੀ ਹੋਇਆ’।ਸ੍ਰ ਮੱਕੜ ਦੀ ਗੱਡੀ ਦੀ ਪਿੱਛਲੀ ਸੀਟ ‘ਤੇ ਬੈਠੇ ਸ੍ਰ. ਮਨਜਿੰਦਰ ਸਿੰਘ ਸਿਰਸਾ ਨੇ ਹੱਥ ਵਿੱਚ ਸਫੈਦ ਰੰਗ ਦਾ ਇੱਕ ਲਿਫਾਫਾ ਜਰੂਰ ਫੜ੍ਹਿਆ ਹੋਇਆ ਸੀ, ਜਿਸ ਨੂੰ ਵਿਖਾਉਂਦਿਆਂ ਉਹ ਖੁਸ਼ ਨਜ਼ਰ ਆ ਰਹੇ ਸਨ।ਜਾਣਕਾਰਾਂ ਦਾ ਦੱਸਣਾ ਹੈ ਕਿ ਸ੍ਰ. ਮੱਕੜ ਜਥੇਦਾਰ ਸਾਹਿਬ ਦੇ ਘਰੋਂ ਸਿੱਧੇ ਉਸ ਹੋਟਲ ਵੱਲ ਰਵਾਨਾ ਹੋਏ ਜਿਥੇ ਅੰਮ੍ਰਿਤਸਰ ਫੇਰੀ ‘ਤੇ ਆਏ ਸ੍ਰ. ਸੁਖਬੀਰ ਸਿੰਘ ਬਾਦਲ ਠਹਿਰੇ ਹੋਏ ਹਨ।ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਸਿਰਸਾ ਸਾਧ ਨੂੰ ਮੁਆਫੀ ਮਾਮਲੇ ਵਿੱਚ ਜੋ ਕਮੇਟੀ ਬਣਾਈ ਜਾਣੀ ਹੈ, ਉਸ ਦੀ ਰੂਪਰੇਖਾ ਤਿਆਰ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media