Thursday, November 5, 2026

ਰੇਨਬੋ ਪਬਲਿਕ ਸਕੂਲ ਵਿਦਿਆਰਥੀਆਂ ਨੇ ਰੱਸਾ ਕੱਸੀ ਅੰਡਰ 17 ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ

ਸੰਦੌੜ, 8 ਅਕਤੂਬਰ (ਹਰਮਿੰਦਰ ਸਿੰਘ ਭੱਟ) – ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਦੇ ਮੁਕਾਬਲਿਆਂ ਅੰਡਰ 17 ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ।ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਸ.ਸ.ਸ. ਸਕੂਲ ਸ਼ੇਰਪੁਰ ਵਿਖੇ ਹੋਏ।ਇਸ ਮੈਚ ਵਿੱਚ ਬੱਚਿਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਇਸ ਪ੍ਰਦਰਸ਼ਨ ਨੂੰ ਦੇਖਦਿਆਂ ਸਕੂਲ ਦੇ ਤਿੰਨ ਬੱਚਿਆਂ ਰਾਮਜੋਤ ਸਿੰਘ ਪੁੱਤਰ ਸ.ਗੁਰਪ੍ਰੀਤ ਸਿੰਘ ਕੰਗਣਵਾਲ,ਜਸ਼ਨਪ੍ਰੀਤ ਸਿੰਘ ਪੁੱਤਰ ਸ.ਗੁਰਦੀਪ ਸਿੰਘ ਸੰਦੋੜ, ਲਖਵੀਰ ਸਿੰਘ ਪੁੱਤਰ ਗੁਰਜੰਟ ਸਿੰਘ ਬੁੱਕਣਵਾਲ, ਨੂੰ ਰਾਜ-ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਬੱਚਿਆਂ ਦੇ ਸਕੂਲ ਪੁਹੰਚਣ ਤੇ ਸਕੂਲ ਦੇ ਚੇਅਰਮੈਨ ਸ. ਨਰਿੰਦਰ ਸਿੰਘ ਮਾਨ ਨੇ ਅਤੇ ਸਮੂਹ ਸਟਾਫ ਨੇ ਬੱਚਿਆਂ ਦਾ ਸਨਮਾਂਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਬੰਧਕ ਸ. ਸੁਖਚੈਨ ਸਿੰਘ, ਡੀ.ਪੀ. ਗੁਰਪ੍ਰੀਤ ਸਿੰਘ, ਮਨਦੀਪ ਸ਼ਰਮਾਂ ਕੰਗਣਵਾਲ ਅਤੇ ਪੀ.ਟੀ.ਆਈ ਮੈਡਮ ਗੁਰਦੀਪ ਕੋਰ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply